RFL money laundering case: ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਵੱਲੋਂ ਫੋਰਟਿਸ ਹੈਲਥਕੇਅਰ ਦੇ ਪ੍ਰੋਮੋਟਰ ਸ਼ਿਵਇੰਦਰ ਸਿੰਘ ਨੂੰ 8 ਜਨਵਰੀ ਤੱਕ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ । ਦਰਅਸਲ, ਸ਼ਿਵਇੰਦਰ ਨੂੰ ਰੈਲੀਗੇਅਰ ਫਿਨਵੇਸਟ ਲਿਮਟਡ ਵਿੱਚ ਫਾਈਨੈਂਸ ਦੀ ਬੇਨਿਯਮੀਆਂ ਲਈ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ।
ਸ਼ਿਵਇੰਦਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਦੇ ਸਾਹਮਣੇ ਪੇਸ਼ ਕੀਤਾ ਗਿਆ । ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ । ਇਸ ਮਾਮਲੇ ਵਿੱਚ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਨਹੀਂ ਹੈ ।
ਦੱਸ ਦੇਈਏ ਕਿ ਸ਼ਿਵਇੰਦਰ ਸਿੰਘ ਦੇ ਭਰਾ ਅਤੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ, ਰਿਲੀਗੇਅਰ ਐਂਟਰਪ੍ਰਾਈਜ਼ਜ਼ ਲਿਮਟਡ ਦੇ ਸਾਬਕਾ ਸੀਐਮਡੀ ਸੁਨੀਲ ਗੋਧਵਾਨੀ ਅਤੇ ਹੋਰ ਦੋਸ਼ੀ ਕਵੀ ਅਰੋੜਾ ਅਤੇ ਅਨਿਲ ਸਕਸੈਨਾ ਨੂੰ ਪਹਿਲਾਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ।
