PreetNama
ਸਮਾਜ/Social

ਫੌਜ ਨੇ ਵੱਡੀ ਅੱਤਵਾਦੀ ਸਾਜਿਸ਼ ਕੀਤੀ ਨਕਾਮ, ਵੱਡੀ ਮਾਤਰਾ ‘ਚ ਗੋਲਾ-ਬਰੂਦ ਤੇ ਹਥਿਆਰ ਬਰਾਮਦ

ਨਵੀਂ ਦਿੱਲੀ: ਭਾਰਤੀ ਫੌਜ ਨੇ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤੀ ਸੈਨਾ ਦੀ ਚਿਨਾਰ ਕੋਰਪਸ ਨੇ ਕਿਹਾ ਕਿ ਉਨ੍ਹਾਂ ਨੇ 30 ਅਗਸਤ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਰਾਮਪੁਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਇੱਕ ਪਿੰਡ ਨੇੜੇ ਸ਼ੱਕੀ ਵਿਅਕਤੀਆਂ ਦੀਆਂ ਹਰਕਤਾਂ ਵੇਖੀਆਂ। ਇਸ ਤੋਂ ਬਾਅਦ ਕਈ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਗਿਆ ਤੇ ਵੱਡੀ ਮਾਤਰਾ ‘ਚ ਅਸਲਾ ਤੇ ਹੋਰ ਹਥਿਆਰ ਬਰਾਮਦ ਕੀਤੇ ਗਏ।

ਚਿਨਾਰ ਕੋਰਪਸ ਨੇ ਦੱਸਿਆ ਕਿ ਇਹ ਲੋਕ ਕੰਟਰੋਲ ਰੇਖਾ ਨੇੜੇ ਹਥਿਆਰ ਤੇ ਗੋਲਾ ਬਾਰੂਦ ਛੱਡ ਜਾਂਦੇ ਸੀ, ਜਿਨ੍ਹਾਂ ਨੂੰ ਓਵਰਗ੍ਰਾਊਂਡ ਵਰਕਰ ਅੱਤਵਾਦੀ ਗਤੀਵਿਧੀਆਂ ਲਈ ਇਸਤੇਮਾਲ ਕਰਦੇ ਸੀ।

ਸੈਨਾ ਅਨੁਸਾਰ ਪ੍ਰਭਾਵਿਤ ਖੇਤਰ ਤੇ ਖਰਾਬ ਮੌਸਮ ਦੇ ਮੱਦੇਨਜ਼ਰ ਘੁਸਪੈਠ ਦੀਆਂ ਸੰਭਾਵੀ ਕੋਸ਼ਿਸ਼ਾਂ ਲਈ ਅਲਰਟ ਜਾਰੀ ਕੀਤਾ ਗਿਆ ਸੀ। ਸਾਰੇ ਖੇਤਰ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਸੀ। ਸਾਰੀ ਰਾਤ ਨਿਗਰਾਨੀ ਜਾਰੀ ਰਹੀ। ਜਦੋਂ ਸੈਨਾ ਨੇ ਨਿਗਰਾਨੀ ਤੋਂ ਬਾਅਦ ਭਾਲ ਸ਼ੁਰੂ ਕੀਤੀ ਤਾਂ ਰਾਮਪੁਰ ਸੈਕਟਰ ‘ਚ ਚਿਨਾਰ ਕੋਰਪਸ ਦੇ ਜਵਾਨਾਂ ਨੇ ਵੱਡੀ ਮਾਤਰਾ ‘ਚ ਗੋਲਾ ਬਾਰੂਦ ਤੇ ਕਈ ਹਥਿਆਰ ਬਰਾਮਦ ਕੀਤੇ।

Related posts

ਰਾਸ਼ਟਰਪਤੀ ਪੂਤਿਨ ਵੱਲੋਂ ਮਾਰੀਓਪੋਲ ਦਾ ਅਚਾਨਕ ਦੌਰਾ

On Punjab

ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ

On Punjab

ਕੇਂਦਰੀ ਮੰਤਰੀ ਮੰਡਲ ਵੱਲੋਂ 28602 ਕਰੋੜ ਰੁਪਏ ਨਾਲ ਰਾਜਪੁਰਾ ਸਣੇ 12 ਨਵੇਂ ਸਨਅਤੀ ਸ਼ਹਿਰ ਸਥਾਪਤ ਕਰਨ ਨੂੰ ਮਨਜ਼ੂਰੀ

On Punjab