PreetNama
ਖਾਸ-ਖਬਰਾਂ/Important News

ਬਗਦਾਦ ‘ਚ ਅਮਰੀਕੀ ਅੰਬੈਸੀ ਨੂੰ ਬਣਾਇਆ ਨਿਸ਼ਾਨਾ, ਹੁਣ ਤੱਕ ਦੋ ਦਰਜਨ ਤੋਂ ਵੱਧ ਹਮਲੇ

ਬਗਦਾਦ: ਇਰਾਕ ਦੀ ਰਾਜਧਾਨੀ ਬਗਦਾਦ ‘ਚ ਅਮਰੀਕੀ ਦੂਤਾਵਾਸ (ਅੰਬੈਸੀ) ‘ਤੇ ਹੋਏ ਹਮਲੇ ਨੂੰ ਹਵਾਈ ਰੱਖਿਆ ਪ੍ਰਣਾਲੀ ਨੇ ਅਸਫਲ ਕਰ ਦਿੱਤਾ ਹੈ। ਇਹ ਹਮਲਾ ਇਰਾਕ ਦੀ ਉੱਚ ਸੁਰੱਖਿਆ ਵਾਲੀ ਥਾਂ ਹੋਇਆ ਹੈ। ਸਾਰੇ ਦੇਸ਼ਾਂ ਦੇ ਦੂਤਾਵਾਸ ਤੇ ਬਹੁਤ ਸਾਰੀਆਂ ਮਹੱਤਵਪੂਰਨ ਇਮਾਰਤਾਂ ਇਰਾਕ ਦੇ ਇਸ ਖੇਤਰ ਵਿੱਚ ਸਥਿਤ ਹਨ। ਅਮਰੀਕੀ ਅੰਬੈਸੀ ਵੀ ਇਸ ਖੇਤਰ ਵਿੱਚ ਹੈ। ਹੁਣ ਤੱਕ ਬਗਦਾਦ ਦੇ ਇਸ ਇਲਾਕੇ ‘ਚ ਦੋ ਦਰਜਨ ਤੋਂ ਵੱਧ ਹਮਲੇ ਹੋ ਚੁੱਕੇ ਹਨ।

ਇਰਾਕ ਦੇ ਅੱਤਵਾਦੀ ਬਗਦਾਦ ਦੇ ਉੱਚ ਸੁਰੱਖਿਆ ਵਾਲੇ ਖੇਤਰ ‘ਚ ਸਥਿਤ ਗ੍ਰੀਨ ਜ਼ੋਨ ਨੂੰ ਕਈ ਵਾਰ ਨਿਸ਼ਾਨਾ ਬਣਾ ਚੁੱਕੇ ਹਨ। ਅਮਰੀਕਾ ਨੇ 3 ਜਨਵਰੀ ਨੂੰ ਬਗਦਾਦ ਹਵਾਈ ਅੱਡੇ ‘ਤੇ ਕੀਤੇ ਗਏ ਡਰੋਨ ਹਮਲੇ ਵਿੱਚ ਇਰਾਨੀ ਸੈਨਾ ਦੇ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਮਾਰ ਦਿੱਤਾ ਸੀ।

ਸੁਲੇਮਾਨੀ ਦੀ ਮੌਤ ਤੋਂ ਬਾਅਦ ਬਗਦਾਦ ਵਿੱਚ ਅਮਰੀਕੀ ਅੰਬੈਸੀ ‘ਤੇ 7 ਤੇ 8 ਜਨਵਰੀ ਨੂੰ ਹਮਲਾ ਕੀਤਾ ਗਿਆ ਸੀ। 7 ਜਨਵਰੀ ਨੂੰ ਇਰਾਨ ਨੇ ਇਰਾਕ ਦੇ ਦੋ ਅਮਰੀਕੀ ਸੈਨਿਕ ਠਿਕਾਣਿਆਂ ‘ਤੇ 22 ਮਿਜ਼ਾਈਲਾਂ ਦਾਗੀਆਂ ਸਨ। ਇਰਾਨ ਨੇ ਦਾਅਵਾ ਕੀਤਾ ਸੀ ਕਿ ਅੰਬਰ ਪ੍ਰਾਂਤ ਵਿੱਚ ਆਈਨ ਅਲ-ਅਸਦ ਹਵਾਈ ਅੱਡੇ ਤੇ ਇਰਬਿਲ ਵਿੱਚ ਇੱਕ ਹਰੇ ਖੇਤਰ ਵਿੱਚ ਹੋਏ ਹਮਲੇ ਵਿੱਚ 80 ਅਮਰੀਕੀ ਸੈਨਿਕ ਮਾਰੇ ਗਏ ਸਨ।

Related posts

ਪਾਕਿਸਤਾਨ ਨੇ ਸਿੱਖਾਂ ਸ਼ਰਧਾਲੂਆਂ ਨੂੰ ਦਿੱਤਾ ਵੱਡਾ ਤੋਹਫ਼ਾ

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

ਚੰਡੀਗੜ੍ਹ ਹਵਾਈ ਅੱਡੇ ਤੋਂ ਪਹਿਲੀ ਅਪ੍ਰੈਲ ਤੋਂ 24 ਘੰਟੇ ਭਰੀ ਜਾਵੇਗੀ ਉਡਾਣ

Pritpal Kaur