ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2025-26 ਲਈ ਆਮ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਦੂਜਾ ਬਜਟ ਹੈ। ਕੈਬਨਿਟ ਮੀਟਿੰਗ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿ ਇਹ ਆਮ ਲੋਕਾਂ ਦਾ ਬਜਟ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ ਵਿਚ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ ਵਜੋਂ ਕੇਂਦਰੀ ਬਜਟ ਦੀ ਇਕ ਕਾਪੀ ਉਨ੍ਹਾਂ ਨੂੰ ਸੌਂਪੀ। ਰਾਸ਼ਟਰਪਤੀ ਮੁਰਮੂ ਨੇ ਦਹੀਂ ਚੀਨੀ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ।
previous post
next post