47.37 F
New York, US
November 21, 2024
PreetNama
ਸਮਾਜ/Social

ਬਰਤਾਨੀਆ ਦੇ ਕਈ ਹਿੱਸਿਆਂ ’ਚ ਲਾਕਡਾਊਨ, ਫਰਾਂਸ ’ਚ ਮਹਾਮਾਰੀ ਬੇਕਾਬੂ ਹੋਣ ਵੱਲ, ਰੂਸ ’ਚ 968 ਦੀ ਮੌਤ, ਅਮਰੀਕਾ ’ਚ 1000 ਉਡਾਣਾਂ ਰੱਦ

ਦੁਨੀਆ ਦੇ ਕਈ ਮੁਲਕਾਂ ਵਿਚ ਕੋਰੋਨਾ ਇਨਫੈਕਸ਼ਨ ਦੇ ਚਲਦਿਆਂ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਖਾਸਕਰ ਯੂਰਪੀ ਦੇਸ਼ਾਂ ਵਿਚ ਹਾਲਾਤ ਵਿਗੜਦੇ ਜਾ ਰਹੇ ਹਨ। ਬਰਤਾਨੀਆ ਦੇ ਨਾਲ ਹੀ ਫਰਾਂਸ ਵਿਚ ਵੀ ਕੋਰੋਨਾ ਦੀ ਨਵੀਂ ਲਹਿਰ ਨਜ਼ਰ ਆ ਰਹੀ ਹੈ। ਫਰਾਂਸ ਵਿਚ ਸ਼ਨਿਚਰਵਾਰ ਨੂੰ ਇਕ ਦਿਨ ਵਿਚ ਕੋਰੋਨਾ ਦੇ ਰਿਕਾਰਡ ਇਕ ਲੱਖ ਚਾਰ ਹਜ਼ਾਰ 6 ਸੌ ਗਿਆਰ੍ਹਾਂ ਨਵੇਂ ਮਾਮਲੇ ਪਾਏ ਗਏ। ਉੱਥੇ ਬਰਤਾਨੀਆ ਵਿਚ ਕ੍ਰਿਸਮਸ ਨੂੰ ਦੇਖਦੇ ਹੋਏ ਕੋਰੋਨਾ ਇਨਫੈਕਸ਼ਨ ਦੇ ਅੰਕੜੇ ਨਹੀਂ ਦੱਸੇ ਜਾ ਰਹੇ ਹਨ ਪਰ ਸ਼ੁਕਰਵਾਰ ਨੂੰ 1,22,186 ਕੇਸ ਦਰਜ ਕੀਤੇ ਗਏ ਸਨ। ਹਾਲਾਤ ਨੂੰ ਕਾਬੂ ਵਿਚ ਕਰਨ ਲਈ ਬੋਰਿਸ ਜਾਨਸਨ ਦੀ ਸਰਕਾਰ ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ।

ਰੂਸ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ। ਬੀਤੇ 24 ਘੰਟੇ ਵਿਚ ਮਹਾਮਾਰੀ ਨਾਲ 968 ਲੋਕਾਂ ਦੀ ਮੌਤ ਹੋਈ ਹੈ ਜਦਕਿ ਕੋਰੋਨਾ ਦੇ 23,721 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਰੂਸ ਵਿਚ ਇਨਫੈਕਟਿਡਾਂ ਦਾ ਅੰਕੜਾ ਵੱਧ ਕੇ 10,392,020 ਹੋ ਗਿਆ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 304,218 ਹੋ ਗਈ ਹੈ।

ਅਮਰੀਕਾ ਵਿਚ ਕ੍ਰਿਸਮਸ ਦੀਆਂ ਛੁੱਟੀਆਂ ਦਾ ਮਜ਼ਾ ਕਿਰਕਿਰਾ ਹੋ ਗਿਆ ਹੈ। ਹਵਾਬਾਜ਼ੀ ਕੰਪਨੀਆਂ ਨੇ ਸ਼ਨਿਚਰਵਾਰ ਨੂੰ ਵੀ ਸੈਂਕੜੇ ਉਡਾਣਾਂ ਨੂੰ ਰੱਦ ਕਰ ਦਿੱਤਾ। ਏਅਰ ਲਾਈਨਜ਼ ਨੇ ਕੋਵਿਡ-19 ਕਾਰਨ ਸਟਾਫ ਦੀ ਕਮੀ ਨੂੰ ਕਾਰਨ ਦੱਸਿਆ ਹੈ। ਸ਼ਨਿਚਰਵਾਰ ਨੂੰ ਅਮਰੀਕਾ ਵਿਚ ਲਗਪਗ 1000 ਉਡਾਣਾਂ ਰੱਦ ਹੋ ਗਈਆਂ।

ਫਰਾਂਸ ਵਿਚ ਸ਼ਨਿਚਰਵਾਰ ਨੂੰ ਇਕ ਦਿਨ ਵਿਚ ਕੋਰੋਨਾ ਦੇ ਰਿਕਾਰਡ 1,04,611 ਮਾਮਲੇ ਪਾਏ ਗਏ ਹਨ। ਸਮਾਚਾਰ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਫਰਾਂਸ ਵਿਚ ਕੋਵਿਡ-19 ਤੇ ਓਮੀਕ੍ਰੋਨ ਦੇ ਮਾਮਲੇ ਵਧਣ ਨਾਲ ਹਸਪਤਾਲਾਂ ’ਤੇ ਵੀ ਦਬਾਅ ਵੱਧਣ ਲੱਗਾ ਹੈ।

Related posts

ਨਿਊਜ਼ੀਲੈਂਡ ‘ਚ ਨੌਜਵਾਨ ਉਮਰ ਭਰ ਨਹੀਂ ਖਰੀਦ ਸਕਣਗੇ ਸਿਗਰਟ, ਸਰਕਾਰ ਲਗਾਏਗੀ ਪਾਬੰਦੀਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ। ਜਾਣੋ ਕੀ ਹੋਵੇਗਾ, ਕਾਨੂੰਨ ਲਾਗੂ ਹੋਣ ਤੋਂ ਬਾਅਦ ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤੱਕ ਦੇਸ਼ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤੱਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ। ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ ਵਿੱਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਤੰਬਾਕੂ ਵਿੱਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ। ਦੇਸ਼ ਵਿੱਚ ਹਰ ਸਾਲ ਪੰਜ ਹਜ਼ਾਰ ਲੋਕ ਸਿਗਰਟਨੋਸ਼ੀ ਕਾਰਨ ਮਰਦੇ ਹਨ।

On Punjab

ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ SC ਨੇ ਕਿਹਾ- ਰਾਜਧਾਨੀ ‘ਚ ਕੌਣ ਆਵੇਗਾ, ਦਿੱਲੀ ਪੁਲਿਸ ਤੈਅ ਕਰੇ, ਅਗਲੀ ਸੁਣਵਾਈ ਬੁੱਧਵਾਰ ਨੂੰ

On Punjab

Delhi violence: ਨਾਲੇ ’ਚੋਂ ਮਿਲੀਆਂ 2 ਹੋਰ ਲਾਸ਼ਾਂ, ਮਰਨ ਵਾਲਿਆਂ ਦੀ ਗਿਣਤੀ 35 ਹੋਈ

On Punjab