ਸ਼ੁੱਕਰਵਾਰ ਦੁਪਹਿਰ ਨੂੰ ਅਦਾਲਤ ਨੇ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਹੁਣ ਹਾਈਕੋਰਟ ਵਿਚ ਚੈਲੇਂਜ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਸ਼ੂ ਨੂੰ ਕਈ ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ।
ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਦੀ ਅਦਾਲਤ ਨੇ ਟਰਾਂਸਪੋਰਟ ਟੈਂਡਰ ਅਲਾਟਮੈਂਟ ਘੁਟਾਲੇ (Transport Tender Allotment Scam) ਦੇ ਮਾਮਲੇ ‘ਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪੀਏ ਇੰਦਰਜੀਤ ਸਿੰਘ ਇੰਦੀ ਦੀ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ 6 ਸਤੰਬਰ ਨੂੰ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ 9 ਸਤੰਬਰ ਲਈ ਰਾਖਵਾਂ ਰੱਖ ਲਿਆ ਸੀ। ਭਾਰਤ ਭੂਸ਼ਣ ਆਸ਼ੂ ਪਟਿਆਲਾ ਜੇਲ੍ਹ ‘ਚ ਬੰਦ ਹਨ।