ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਕੁਝ ਹੀ ਦਿਨਾਂ ਦੇ ਵਕਫੇ ਦੌਰਾਨ ਕੈਪਟਨ ਨੇ ਮੋਦੀ ਨੂੰ ਨਸ਼ਿਆਂ ਤੇ ਗਰੀਬਾਂ ਲਈ ਆਵਾਸ ਯੋਜਨਾ ਸਬੰਧੀ ਚਿੱਠੀ ਵੀ ਲਿਖ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਪਿਆਰ, ਦਿਆਲਤਾ ਤੇ ਸਹਿਣਸ਼ੀਲਤਾ ਦਾ ਸੁਨੇਹਾ ਦਿੱਤਾ ਹੈ। ਇਸ ਲਈ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਨੈਸ਼ਨਲ ਟੌਲਰੈਂਸ ਡੇਅ ਵਜੋਂ ਮਨਾਇਆ ਜਾਵੇ।
ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਆ ਰਿਹਾ ਹੈ, ਇਸ ਲਈ ਕੈਪਟਨ ਨੇ ਮੋਦੀ ਨੂੰ ਹਰ ਸਾਲ ਇਸ ਦਿਨ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਨ ਲਈ ਕਿਹਾ ਹੈ।