ਮੁੰਬਈ: ਕਈ ਹਿੰਦੀ ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਐਕਟਰਸ ਮਾਲਵੀ ਮਲਹੋਤਰਾ ‘ਤੇ ਹਮਲਾ ਹੋਇਆ ਹੈ। ਹਮਲੇ ਤੋਂ ਬਾਅਦ ਮਾਲਵੀ ਮਲਹੋਤਰਾ ਦਾ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਦੱਸ ਦਈਏ ਕਿ ਬੀਤੀ ਰਾਤ ਮਾਲਵੀ ਮਲਹੋਤਰਾ ਦੇ ਪੁਰਾਣੇ ਦੋਸਤ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਤੇ ਉਸ ‘ਤੇ ਤਿੰਨ ਵਾਰ ਹਮਲਾ ਕੀਤਾ। ਇਸ ਮਾਮਲੇ ਸਬੰਧੀ ਮੁੰਬਈ ਦੇ ਵਰਸੋਵਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਲਾਜ ਤੋਂ ਬਾਅਦ ਹੁਣ ਅਦਾਕਾਰਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।