ਮੁੰਬਈ: ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਕਰਨ ਜੌਹਰ ਗੋਆ ਤੋਂ ਮੁੰਬਈ ਪਹੁੰਚੇ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਇੱਕ ਪਾਰਟੀ ਹੋਈ ਸੀ, ਜਿਸ ਦੀ ਵੀਡੀਓ ਵਾਇਰਲ ਹੋਈ ਸੀ। ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਸ ਵੀਡੀਓ ਵਿੱਚ ਵੇਖੇ ਗਏ ਲੋਕ ਨਸ਼ਿਆਂ ਦਾ ਸੇਵਨ ਕਰਦੇ ਹਨ।
ਹਾਲਾਂਕਿ, ਕਰਨ ਜੌਹਰ ਨੇ ਸਪੱਸ਼ਟ ਕੀਤਾ ਕਿ ਜਿਸ ਪਾਰਟੀ ‘ਚ 28 ਜੁਲਾਈ 2019 ਨੂੰ ਨਸ਼ਿਆਂ ਦੇ ਸੇਵਨ ਦੀ ਗੱਲ ਕਹੀ ਜਾ ਰਹੀ ਹੈ, ਉਹ ਪੂਰੀ ਤਰ੍ਹਾਂ ਗਲਤ ਹੈ। ਇਸ ਦੇ ਨਾਲ ਹੀ, ਐਨਸੀਬੀ ਦੀ ਹੁਣ ਤੱਕ ਦੀ ਜਾਂਚ ਵਿਚ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਅਨੁਸਾਰ ਫੋਰੈਂਸਿਕ ਰਿਪੋਰਟ ਦੇ ਅਨੁਸਾਰ ਪਾਰਟੀ ਦੀ ਵੀਡੀਓ ਸਹੀ ਪਾਈ ਗਈ ਹੈ।
ਇਸ ‘ਚ ਕੋਈ ਛੇੜਛਾੜ ਨਹੀਂ ਹੋਈ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਹੁਣ ਤੱਕ ਜਾਂਚ ਏਜੰਸੀ ਨੇ ਕਰਨ ਜੌਹਰ ਨੂੰ ਪੁੱਛਗਿੱਛ ਲਈ ਨਹੀਂ ਬੁਲਾਇਆ ਹੈ।