ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ‘ਚੋਂ ਵਾਕਆਊਟ ਤੋਂ ਬਾਅਦ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਿਸ ਨੂੰ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕੀਤਾ। ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ‘ਚ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਹੈ ਜਿਸ ਨੂੰ ਬਿਕਰਮ ਸਿੰਘ ਮਜੀਠੀਆ ਸੰਬੋਧਨ ਕਰ ਰਹੇ ਹਨ। ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ‘ਚ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਅਸਲ ਮੁੱਦਿਆਂ ‘ਤੇ ਗੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਮਨਸ਼ਾ ਸਾਫ਼ ਨਹੀਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ CM ਦੇ ਸ਼ਬਦ ਕਾਰਵਾਈ ‘ਚੋਂ ਹਟਾਏ ਗਏ ਹਨ। ਬਿਜਲੀ ਦੇ ਮੁੱਦੇ ‘ਤੇ ਘੇਰਦਿਆਂ ਮਜੀਠੀਆ ਬੋਲੇ ਕਿ ਚੰਨੀ ਸਰਕਾਰ PPA ਰੱਦ ਕਰਨ ਦੀ ਸਰਕਾਰ ਦੀ ਮਨਸ਼ਾ ਨਹੀਂ ਹੈ।