ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ ‘ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਅੰਮ੍ਰਿਤਸਰ ਦੇ ਥਾਣਾ ਡਿਵੀਜ਼ਨ ਈ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਆਦਮਪੁਰ ਥਾਣਾ ਵਿਚ ਵੀ ਕੇਸ ਦਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਕ ਕਾਮੇਡੀ ਸ਼ੋਅ ਵਿਚ ਭਾਰਤੀ ਸਿੰਘ ਨੇ ਸਿੱਖਾਂ ਦੇ ਸਰੂਪ ਦਾੜ੍ਹੀ-ਮੁੱਛ ਤੇ ਭੱਦਾ ਮਜ਼ਾਕ ਕੀਤਾ ਸੀ ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਕਾਫੀ ਰੋਹ ਪ੍ਰਗਟਾਇਆ। ਐੱਸਜੀਪੀਸੀ ਨੇ ਵੀ ਇਸ ਬਾਰੇ ਸਖ਼ਤ ਨੋਟਿਸ ਲਿਆ ਸੀ। ਇਸ ਮਗਰੋ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਭਾਰਤੀ ਸਿੰਘ ਨੇ ਆਪਣੀ ਟਿੱਪਣੀ ਲਈ ਮਾਫੀ ਮੰਗ ਲਈ ਸੀ, ਪਰ ਫਿਰ ਵੀ ਸਿੱਖਾਂ ਦਾ ਗੁੱਸਾ ਠੰਡਾ ਨਹੀਂ ਹੋਇਆ ਸੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ17 aa sarb.jpg