delhi deputy cm challan: ਪੂਰਬੀ ਦਿੱਲੀ ਦੀ ਪੱਟਪੜ੍ਹਗੰਜ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਦਾ ਚਲਾਨ ਕੱਟਿਆ ਗਿਆ ਹੈ। ਉਨ੍ਹਾਂ ਦਾ ਇਹ ਚਲਾਨ ਗਣਤੰਤਰ ਦਿਵਸ ਵਾਲੇ ਦਿਨ ਕੀਤੀ ਗਈ ਮੋਟਰਸਾਈਕਲ ਰੈਲੀ ਵਿੱਚ ਬਿਨਾਂ ਹੈਲਮੇਟ ਦੇ ਮੋਟਰਸਾਈਕਲ ਚਲਾਉਣ ‘ਤੇ ਕੀਤਾ ਗਿਆ ਹੈ।
ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਅਧਿਕਾਰੀ ਨੂੰ ਸ਼ਿਕਾਇਤ ਦਰਜ ਕਰ ਕੇ ਕਾਰਵਾਈ ਦੀ ਮੰਗ ਕੀਤੀ ਸੀ। ਬੀ.ਜੇ.ਪੀ ਨੇ ਦੋਸ਼ ਲਾਇਆ ਕਿ ਸਿਸੋਦੀਆ ਨੇ ਗਣਤੰਤਰ ਦਿਵਸ ‘ਤੇ ਆਯੋਜਿਤ ਮੋਟਰਸਾਈਕਲ ਰੈਲੀ ਦੌਰਾਨ ਬਿਨਾਂ ਹੈਲਮੇਟ ਦੇ ਮੋਟਰਸਾਈਕਲ ਚਲਾ ਕਿ ਚੋਣ ਜ਼ਾਬਤਾ ਅਤੇ ਮੋਟਰ ਵਹਿਕੱਲਸ (ਸੋਧ) ਐਕਟ 2019 ਦੀ ਉਲੰਘਣਾ ਕੀਤੀ ਹੈ। ਭਾਜਪਾ ਦੇ ਕਾਨੂੰਨੀ ਸੈੱਲ ਦੇ ਕਨਵੀਨਰ ਐਡਵੋਕੇਟ ਨੀਰਜ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਸ਼ਿਕਾਇਤ ਦਰਜ਼ ਕਾਰਵਾਈ ਸੀ। ਜਿਸ ਤੋਂ ਬਾਅਦ ਨੋਡਲ ਅਫਸਰ ਨੇ ਇਸ ‘ਤੇ ਧਿਆਨ ਦਿੰਦਿਆਂ ਕਾਰਵਾਈ ਲਈ ਜ਼ਿਲ੍ਹਾ ਚੋਣ ਅਫਸਰ ਨੂੰ ਨੋਟਿਸ ਜਾਰੀ ਕੀਤਾ।
ਬੀ.ਜੇ.ਪੀ ਨੇ ਸ਼ਿਕਾਇਤ ਵਿੱਚ ਮੰਗ ਕੀਤੀ ਸੀ ਕਿ ਸਿਸੋਦੀਆ ਦੇ ਨਾਲ ਰੈਲੀ ਵਿੱਚ ਮੌਜੂਦ ਸਾਰੇ ਲੋਕਾਂ ਦੇ ਚਲਾਨ ਕੱਟੇ ਜਾਣ ਅਤੇ ਜੁਰਮਾਨਾ ਕੀਤਾ ਜਾਵੇ। ਪਰ ਦਿੱਲੀ ਟ੍ਰੈਫਿਕ ਪੁਲਿਸ ਨੇ ਸਿਸੋਦੀਆ ਦੇ ਮੋਟਰਸਾਈਕਲ ਨੰਬਰ ਡੀ.ਐਲ 13 ਐਸ.ਯੂ 4832 ਦਾ ਚਲਾਨ ਕੱਟ ਦਿੱਤਾ ਹੈ। ਇਸ ਉਲੰਘਣਾ ਲਈ, ਉਨ੍ਹਾਂ ਨੂੰ 1000 ਰੁਪਏ ਤੱਕ ਦਾ ਚਲਾਨ ਭਰਨਾ ਪੈ ਸਕਦਾ ਹੈ।