PreetNama
ਰਾਜਨੀਤੀ/Politics

ਬੀਜੇਪੀ ਵੱਲੋਂ ਸਿੱਧੂ ‘ਸਲੀਪਰ ਸੈੱਲ’ ਕਰਾਰ, ਪਾਕਿਸਤਾਨ ਜਾਣ ਦੀ ਸਲਾਹ

ਚੰਡੀਗੜ੍ਹ: ਬੀਜੇਪੀ ਲੀਡਰ ਤਰੁਨ ਚੁੱਘ ਨੇ ਕਿਹਾ ਹੈ ਕਿ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਭਾਰਤ ਤੇ ਪਾਕਿਸਤਾਨ ਵਿੱਚ ਇੱਕ ਸਲੀਪਰ ਸੈੱਲ ਦੀ ਭੂਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਲ ਚਲੇ ਜਾਣਾ ਚਾਹੀਦਾ ਹੈ। ਇਹ ਗੱਲ ਉਨ੍ਹਾਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਰੇਲ ਮੰਤਰੀ ਦੇ ਬਿਆਨ ਦਾ ਜਵਾਬ ਦਿੰਦਿਆਂ ਆਖੀ। ਉਨ੍ਹਾਂ ਪਾਕਿ ਰੇਲ ਮੰਤਰੀ ਦੇ ਬਿਆਨ ਨੂੰ ਬੇਤੁਕਾ ਕਰਾਰ ਦਿੰਦਿਆਂ ਕਿਹਾ ਕਿ ਜੇ ਸਾਨੂੰ ਛੇੜੋਗੇ ਤਾਂ ਅਸੀਂ ਛੱਡਾਂਗੇ ਨਹੀਂ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਜ਼ਰੀਏ ਇਮਰਾਨ ਖ਼ਾਨ ਤਕ ਸੰਦੇਸ਼ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਾਕਸੀ ਵਾਰ ਲੜ ਰਿਹਾ ਹੈ ਪਰ ਇਸ ‘ਤੇ ਪਾਕਿਸਤਾਨ ਨੂੰ ਸ਼ਿਕਸਤ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਡਰ ਹੈ ਜੋ ਭਾਰਤ ਵਿੱਚ ਰਹਿ ਕੇ ਵੀ ਪਾਕਿਸਤਾਨ ਦੇ ਗੀਤ ਗਾਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ। ਜੇ ਸਰਕਾਰ ਵਿਕਾਸ ਨਹੀਂ ਕਰੇਗੀ ਤਾਂ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਇਸੇ ਲਈ ਵਿਧਾਇਕ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ‘ਤੇ ਹਮਲਾ ਨਾ ਕਰਨ, ਚੋਣਾਂ ਵਿੱਚ ਜਵਾਬ ਦੇਣ।

ਹਾਲਾਂਕਿ ਚੁੱਘ ਨੇ ਬੀਤੇ ਕੱਲ੍ਹ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਵੱਲੋਂ ਦਿੱਲੀ ਵਿੱਚ ਔਰੰਗਜ਼ੇਬ ਲੇਨ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਂ ‘ਤੇ ਕਰਨ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਖਲਨਾਇਕਾਂ ਦੇ ਨਾਂ ਉੱਤੇ ਸੜਕ ਨਹੀਂ ਹੋਣੀ ਚਾਹੀਦੀ। ਇਤਿਹਾਸ ਸਹੀ ਪੜ੍ਹਾਉਣਾ ਚਾਹੀਦਾ ਹੈ।

Related posts

ਦਿੱਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ

On Punjab

Navjot Singh Sidhu on Sacrilege: ਨਵਜੋਤ ਸਿੰਘ ਸਿੱਧੂ ਨੇ ਕਿਹਾ- ਬੇਅਦਬੀ ਕਰਨ ਵਾਲਿਆਂ ਨੂੰ ਲੋਕਾਂ ਸਾਹਮਣੇ ਫਾਂਸੀ ਦਿੱਤੀ ਜਾਵੇ

On Punjab

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਅੱਜ ਤੋਂ

On Punjab