32.29 F
New York, US
December 27, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ

ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੰਗਤਾਂ ਦੇ ਜੋੜੇ ਸਾਫ ਕਰਨ, ਲੰਗਰ ਦੇ ਜੂਠੇ ਬਰਤਨ ਮਾਂਜਣ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਤਨਖ਼ਾਹ ਲਾਈ ਹੈ। ਇਸ ਤੋਂ ਬਾਅਦ ਐਡਵੋਕੇਟ ਧਾਮੀ ਨੇ ਲਾਈ ਗਈ ਤਨਖ਼ਾਹ ਦੀ ਪੂਰਤੀ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਬੈਠ ਕੇ ਸੰਗਤਾਂ ਦੇ ਜੋੜੇ ਸਾਫ ਕੀਤੇ ਹਨ।

ਦੱਸਣਯੋਗ ਹੈ ਕਿ ਐਡਵੋਕੇਟ ਧਾਮੀ ਨੇ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਖਿਲਾਫ ਇਤਰਾਜ਼ਯੋਗ ਸ਼ਬਦ ਬੋਲੇ ਸਨ। ਬਾਅਦ ਵਿਚ ਆਪਣੀ ਗ਼ਲਤੀ ਦਾ ਅਹਿਸਾਸ ਕਰਦਿਆ ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਮੁਆਫ਼ੀ ਮੰਗੀ ਸੀ ਅਤੇ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਕੋਲੋਂ ਵੀ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਸੀ। ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ, ਜਿੱਥੇ ਉਨ੍ਹਾਂ ਹੋਈ ਗ਼ਲਤੀ ਦਾ ਸਪਸ਼ਟੀਕਰਨ ਦਿੱਤਾ ਸੀ।

ਅੱਜ ਇਸ ਮਾਮਲੇ ਵਿੱਚ ਉਹ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਗਏ  ਅਤੇ ਜਿਨ੍ਹਾਂ ਦੇ ਆਦੇਸ਼ ਅਨੁਸਾਰ ਉਹ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ ਵਿਚ ਜੋੜੇ ਸਾਫ਼ ਕਰਨ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ।

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

 

Related posts

ਅਮਰੀਕੀ ਤੇ ਚੀਨ ਵਿਚਾਲੇ ਮੁੜ ਖੜਕੀ, ਟਰੰਪ ਦੇ ਫੈਸਲੇ ਮਗਰੋਂ ਚੀਨ ਦੀ ਧਮਕੀ

On Punjab

ਪ੍ਰੋ. ਪ੍ਰੀਤਮ ਸਿੰਘ ਦੀ ਮਾਂ ਬੋਲੀ ਲਈ ਪੀੜ

Pritpal Kaur

ਅਮਰੀਕਾ ਦੀ ਪ੍ਰਸ਼ਾਂਤ ਖੇਤਰ ‘ਚ ਸਮੁੰਦਰੀ ਫ਼ੌਜ ਤਾਇਨਾਤੀ ਦੀ ਯੋਜਨਾ, ਚੀਨ ਨੂੰ ਕਰਾਰਾ ਜਵਾਬ ਦੇਣ ਦੀ ਤਿਆਰੀ

On Punjab