PreetNama
ਰਾਜਨੀਤੀ/Politics

ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼, ਪੁਲਿਸ ਗੱਡੀਆਂ ‘ਚ ਭਰ ਕੇ ਲੈ ਗਈ ਪ੍ਰਦਰਸ਼ਨਕਾਰੀ

 ਬੀਐੱਡ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਬਾਹਰ ਆਤਮਦਾਹ ਕਰਨ ਦੀ ਦਿੱਤੀ ਗਈ ਧਮਕੀ ਤਹਿਤ ਅੱਜ ਮੰਤਰੀ ਦੀ ਦਸਮੇਸ਼ ਨਗਰ ਸਥਿਤ ਕੋਠੀ ਦੇ ਬਾਹਰ ਬਾਅਦ ਦੁਪਹਿਰ ਆਪਣੇ ’ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਤਾਇਨਾਤ ਵੱਡੀ ਗਿਣਤੀ ’ਚ ਪੁਲਿਸ ਨੇ ਆਤਮਦਾਹ ਦੀ ਕੋਸ਼ਿਸ਼ ਕਰ ਰਹੇ ਬੇਰੁਜ਼ਗਾਰਾਂ ਨੂੰ ਕਾਬੂ ਕਰ ਲਿਆ ਅਤੇ ਅੱਗ ਲਾਉਣ ਤੋਂ ਰੋਕ ਦਿੱਤਾ। ਇਸ ਦੌਰਾਨ ਬੇਰੁਜ਼ਗਾਰਾਂ ਨੇ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ ਤੋਂ ਪਾਰ ਜਾਣ ਲਈ ਪੂਰਾ ਜ਼ੋਰ ਲਾਇਆ ਪਰ ਵੱਡੀ ਗਿਣਤੀ ’ਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਖਬਰ ਲਿਖੇ ਜਾਣ ਤਕ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਸੀ।

ਬੇਰੁਜ਼ਗਾਰ ਅਧਿਆਪਕ ਦੁਪਹਿਰ 3 ਵਜੇ ਤੋਂ ਬਾਅਦ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਤੋਂ ਰੋਸ ਮਾਰਚ ਕੱਢਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਵੱਲ ਰਵਾਨਾ ਹੋਵੇ। ਰੋਸ ਮਾਰਚ ’ਚ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਮਾਸਟਰ ਕੇਡਰ ਦੀਆ ਸਮਾਜਿਕ ਸਿੱਖਿਆ, ਹਿੰਦੀ ਤੇ ਪੰਜਾਬੀਆ ਦੀਆ ਆਸਾਮੀਆ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਬੇਰੁਜ਼ਗਾਰ ਸਵਾ ਚਾਰ ਵਜੇ ਦੇ ਕਰੀਬ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਪੁੱਜੇ ਅਤੇ ਮਾਰਚ ’ਚ ਸ਼ਾਮਲ ਨੌਜਵਾਨਾਂ ਨੇ ਆਪਣੇ ਉਪਰ ਤੇਲ ਪਾ ਕੇ ਆਤਮਦਾਹ ਕਰਨ ਲਈ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਉਤੇ ਤਾਇਨਾਤ ਪੁਲਿਸ ਅਧਿਕਾਰੀਆ ਤੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਆਤਮਦਾਹ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ।ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਕਰੀਬ ਇਕ ਹਫਤੇ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਵਿਸ਼ਾ ਵਾਰ ਅਸਾਮੀਆਂ ਦੀ ਜਾਣਕਾਰੀ ਦੇ ਕੇ ਲਿਖਤੀ ਪ੍ਰੀਖਿਆ ਦੀ ਤਾਰੀਖ ਨਿਸ਼ਚਿਤ ਕੀਤੀ ਜਾਵੇ ਪ੍ਰੰਤੂ ਸਰਕਾਰ ਟਾਲ ਮਟੋਲ ਕਰਕੇ ਸਮਾਂ ਟਪਾਉਣ ਦੀ ਫਿਰਾਕ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਜਿਹੀ ਮਨਸ਼ਾ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਬਲਰਾਜ ਮੌੜ, ਲਖਵਿੰਦਰ ਖੂਨਣ, ਸੁਖਜੀਤ ਹਰੀਕੇ, ਜਸਵੰਤ ਘੁਬਾਇਆ, ਰੋਸਨਪ੍ਰੀਤ ਸਿੰਘ, ਕੁਸਵੰਤ ਸਿੰਘ, ਰਛਪਾਲ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਮਾਨਸਾ, ਗੁਰਮੇਲ ਬਰਗਾੜੀ ਆਦਿ ਸਾਥੀ ਹਾਜ਼ਰ ਸਨ।

Related posts

ਨਵਜੋਤ ਸਿੱਧੂ ਦੇ ‘ਆਪ’ ‘ਚ ਜਾਣ ‘ਤੇ ਬੋਲੇ ਤ੍ਰਿਪਤ ਬਾਜਵਾ

On Punjab

ਮੋਦੀ ਦੀ ਨਵੀਂ ਕੈਬਨਿਟ ‘ਚ ਕਿਨ੍ਹਾਂ ਨੂੰ ਮਿਲੇਗੀ ਥਾਂ ਤੇ ਕਿਨ੍ਹਾਂ ਦੀ ਹੋਏਗੀ ਛੁੱਟੀ, ਜਾਣੋ ਵੇਰਵਾ

On Punjab

ਮੌਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਭਖਵੇਂ ਮੁੱਦਿਆਂ ‘ਤੇ ਸਟੈਂਡ ਸਪਸ਼ਟ ਕਰੇ ਅਕਾਲੀ ਦਲ: ‘ਆਪ’

On Punjab