ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਪੱਛਮੀ ਬੰਗਾਲ ‘ਚ 30 ਮਈ ਤਕ ਲਾਕਡਾਊਨ ਵਧਾ ਦਿੱਤਾ ਹੈ। ਨਵੀਂ ਪਾਬੰਦੀਆਂ ਐਤਵਾਰ ਤੋਂ ਲਾਗੂ ਹੋਣਗੀਆਂ। ਇਸ ਵਿਚਕਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸ਼ੀਮ ਬੈਨਰਜੀ ਦਾ ਅੱਜ (ਸ਼ਨਿਚਰਵਾਰ) ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਾ ਕਾਰਨ ਕੋਰੋਨਾ ਦੱਸਿਆ ਜਾ ਰਿਹਾ ਹੈ। ਸ਼ਨਿਚਰਵਾਰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।ਦੱਸ ਦੇਈਏ ਕਿ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ ਨਵੇਂ 3,26,098 ਮਾਮਲੇ ਦੇਸ਼ਭਰ ‘ਚ ਸਾਹਮਣੇ ਆਏ ਜਦਕਿ 3,890 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ। ਹਾਲਾਂਕਿ, 3,53,299 ਮਰੀਜ਼ ਕੋਰੋਨਾ ਨਾਲ ਰਿਕਵਰ ਵੀ ਹੋਏ।