ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਉੱਥੇ ਬੁੱਧਵਾਰ ਦੀ ਰਾਤ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੀ ਪੁਲਿਸ ਚੌਂਕੀ ਭਿਖਾਰੀਵਾਲ (ਬਖਸ਼ੀਵਾਲ ) ਜੋ ਪਿਛਲੇ ਸਮੇਂ ਤੋਂ ਬੰਦ ਪਈ ਹੋਈ ਸੀ ਵਿੱਚ ਧਮਾਕਾ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਵੀਰਵਾਰ ਨੂੰ ਗੁਰਦਾਸਪੁਰ ਦੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੁਲਿਸ ਚੌਂਕੀ ਭਿਖਾਰੀਵਾਲ ਪਹੁੰਚ ਕੇ ਜਾਇਜਾ ਲਿਆ ਜਾ ਰਿਹਾ ਹੈ। ਇਲਾਕੇ ਨੂੰ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ।
ਦੂਸਰੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ‘ਤੇ ਧਮਾਕਾ ਹੋਇਆ ਹੈ ਉਸ ਥਾਂ ਤੋਂ 20 ਦਿਨ ਪਹਿਲਾਂ ਹੀ ਪੁਲਿਸ ਦੀ ਚੌਂਕੀ ਚੁੱਕ ਲਈ ਗਈ ਸੀ। ਭਾਵੇਂ ਕਿ ਪੁਲਿਸ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਉੱਥੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਦੀ ਜਿੰਮੇਵਾਰੀ ਭਾਈ ਜਸਵਿੰਦਰ ਸਿੰਘ ਬਾਗੀ ਅਗਵਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲੈ ਲਈ ਹੈ।