ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਅੱਜ ਦੇਹਾਂਤ ਹੋ ਗਿਆ ਹੈ। ਸੁਸ਼ਮਾ ਸਵਰਾਜ ਨੇ ਦਿੱਲੀ ਦੇ ਏਮਜ ਹਸਪਤਾਲ ‘ਚ ਦੇਰ ਰਾਤ ਆਖ਼ਰੀ ਸਾਹ ਲਏ ਹਨ। ਉਹ 67 ਸਾਲ ਦੇ ਸਨ।ਮਿਲੀ ਜਾਣਕਾਰੀ ਮੁਤਾਬਕ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ ਹਸਪਤਾਲ ‘ਚ ਭਰਤੀ ਕਰਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਚੋਂ ਘਰ ਲਿਜਾਇਆ ਜਾ ਰਿਹਾ ਹੈ।ਦੱਸਿਆ ਜਾ ਰਿਹਾ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਉਨ੍ਹਾਂ ਸ਼ਾਮ 7:23 ਮਿੰਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵਿੱਟਰ ‘ਤੇ ਵਧਾਈ ਦਿੱਤੀ ਸੀ।