ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ ਹੋਵੇਗੀ।
ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਨਵਾਬ ਮਲਿਕ ਨੇ ਡਰੱਗਸ ਕੇਸ ਦੀ ਜਾਂਚ ਨੂੰ ਲੈ ਕੇ ਇੱਕ ਵੱਡੀ ਗੱਲ ਕਹਿ ਹੈ। ਮਲਿਕ ਨੇ ਕਿਹਾ, “ਐਨਸੀਬੀ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜਿਹੜੇ ਨਸ਼ੇ ਦਾ ਸੇਵਨ ਕਰਦੇ ਹਨ। ਉਹ ਨਸ਼ੇੜੀ ਹਨ। ਉਨ੍ਹਾਂ ਨੂੰ ਨਸ਼ਾ ਛੁਡਾਓ ਕੇਂਦਰ (rehab) ਭੇਜਿਆ ਜਾਣਾ ਚਾਹੀਦਾ ਹੈ, ਨਾ ਕਿ ਜੇਲ੍ਹ। ਐਨਸੀਬੀ ਦਾ ਫਰਜ਼ ਹੈ ਕਿ ਨਸ਼ਾ ਤਸਕਰਾਂ ਨੂੰ ਟਰੈਕ ਕੀਤਾ ਜਾਵੇ, ਪਰ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕੀ ਐਨਸੀਬੀ ਫਿਲਮ ਇੰਡਸਟਰੀ ਤੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰਾਂ ਦੀ ਰੱਖਿਆ ਕਰ ਰਹੀ ਹੈ?”
ਦਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕੱਲ ਕਾਮੇਡੀਅਨ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ ‘ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ। ਇਸ ਦੌਰਾਨ ਉਸ ਦੇ ਘਰ ‘ਚੋਂ ਗਾਂਜਾ ਬਰਾਮਦ ਕੀਤਾ ਗਿਆ ਸੀ।ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ ਸੀ।
ਜਿਸ ਮਗਰੋਂ NCB ਉਨ੍ਹਾਂ ਦੋਨਾਂ ਨੂੰ ਨਾਲ ਲੈ ਗਈ ਸੀ। ਲੰਬੀ ਪੁੱਛ ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ।ਇਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।