50.11 F
New York, US
March 13, 2025
PreetNama
ਸਮਾਜ/Social

ਭਾਰਤ ‘ਚ 20 ਮਈ ਤੱਕ ਖਤਮ ਹੋ ਜਾਵੇਗਾ ਕੋਰੋਨਾ ਵਾਇਰਸ: ਸਿੰਗਾਪੁਰ ਯੂਨੀਵਰਸਿਟੀ

Singapore University India Coronavirus: ਭਾਰਤ ਵਿੱਚੋਂ ਕੋਰੋਨਾ ਵਾਇਰਸ 20 ਮਈ ਤੱਕ ਖਤਮ ਹੋ ਜਾਣ ਦੀ ਆਸ ਹੈ । ਇਹ ਦਾਅਵਾ ਸਿੰਗਾਪੁਰ ਯੂਨੀਵਰਸਿਟੀ ਆਫ ਟੈਕਨਾਲੋਜੀ ਐਂਡ ਡਿਜ਼ਾਈਨ (SUTD) ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਸਹਾਇਤਾ ਨਾਲ ਇਕੱਠੇ ਕੀਤੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਕੀਤਾ ਗਿਆ ਹੈ । ਐੱਸ.ਯੂ.ਟੀ.ਡੀ. (SUTD) ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਛੇਤੀ ਹੀ ਭਾਰਤ ਦੇ ਨਾਲ-ਨਾਲ ਵੱਖ ਵੱਖ ਦੇਸ਼ਾਂ ਵਿੱਚ ਵੀ ਖਤਮ ਹੋਣ ਵਾਲਾ ਹੈ ।

SUTD ਨੇ ਇਹ ਭਵਿੱਖਬਾਣੀ ਸੰਵੇਦਨਸ਼ੀਲ ਸੰਕਰਮਿਤ ਰਿਕਵਰੀ (SIR) ਮਹਾਂਮਾਰੀ ਦੇ ਮਾਡਲ, ਭਾਵ ਵੱਖ-ਵੱਖ ਦੇਸ਼ਾਂ ਦੇ ਸ਼ੱਕੀ, ਪੀੜਤ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੇ ਮਾਡਲਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਕੀਤੀ ਹੈ । ਇਸ ਮਹਾਂਮਾਰੀ ਨੇ ਵੱਖ-ਵੱਖ ਦੇਸ਼ਾਂ ਵਿੱਚ ਜਿਨ੍ਹਾਂ ਤਰੀਕਾਂ ਨੂੰ ਮੋੜ ਲਿਆ, ਉਸਦਾ ਵੀ ਅਧਿਐਨ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜੇਕਰ 16 ਮਈ ਤੱਕ ਲਾਕਡਾਊਨ ਦੀ ਪਾਲਣਾ ਕੀਤੀ ਜਾਵੇ ਤਾਂ ਫਿਰ ਕੋਰੋਨਾ ਵਾਇਰਸ ਦਾ ਨਵਾਂ ਕੇਸ ਸਾਹਮਣੇ ਨਹੀਂ ਆਵੇਗਾ । ਇਸ ਦੇ ਨਾਲ ਹੀ ਭਾਰਤ ਕੋਰੋਨਾ ਵਾਇਰਸ ‘ਤੇ ਕਾਬੂ ਪਾ ਲਵੇਗਾ ।

ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਲਾਗੂ ਕੀਤੇ ਗਏ ਲਾਕਡਾਊਨ ਵਿੱਚ ਹੁਣ ਥੋੜ੍ਹੀ ਢਿੱਲ ਦਿੱਤੀ ਹੈ । ਇਸ ਤਹਿਤ ਕੇਂਦਰ ਸਰਕਾਰ ਨੇ ਪਿੰਡਾਂ, ਗਲੀਆਂ ਅਤੇ ਨੇੜਲੇ ਕਸਬਿਆਂ ਵਿੱਚ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ । ਹਾਲਾਂਕਿ ਕੰਟੇਨਮੈਂਟ ਜ਼ੋਨ ਅਤੇ ਹੌਟਸਪੋਟ ਇਲਾਕੇ ਵਿੱਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਹੈ । ਇਸ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਅਤੇ ਮਾਲ ਆਦਿ ਵੀ ਖੋਲ੍ਹਣ ਦੀ ਆਗਿਆ ਨਹੀਂ ਹੈ ।

ਦੱਸ ਦੇਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਦੁਨੀਆ ਭਰ ਵਿੱਚ ਜ਼ਬਰਦਸਤ ਤਬਾਹੀ ਮਚਾਈ ਹੈ । ਪੂਰੀ ਦੁਨੀਆ ਵਿੱਚ 2 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 28 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿੱਚ ਹਨ । ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 24,940 ਹੋ ਚੁੱਕੀ ਹੈ ਤੇ ਹੁਣ ਤੱਕ 779 ਲੋਕਾਂ ਦੀ ਮੌਤ ਹੋ ਚੁੱਕੀ ਹੈ ।

Related posts

ਮੇਰੇ ਅਲਫ਼ਾਜ ਹੀ ਮੇਰੇ ਦੁਸ਼ਮਣ ਬਣ ਗਏ,

Pritpal Kaur

ਉਈਗਰਾਂ ‘ਤੇ ਫਰਜ਼ੀ ਡਾਕੂਮੈਂਟਰੀ, ਕੌਮਾਂਤਰੀ ਭਾਈਚਾਰੇ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ‘ਚ ਚੀਨ

On Punjab

‘DDA ਦੀ ਲਾਪਰਵਾਹੀ ਕਾਰਨ ਵਿਅਕਤੀ ਦੀ ਹੋਈ ਸੀ ਮੌਤ’ ਦਿੱਲੀ HC ਨੇ ਕੀਤੀ ਅਹਿਮ ਟਿੱਪਣੀ ; ਜਾਣੇੋ ਕੀ ਹੈ ਮਾਮਲਾ

On Punjab