PreetNama
ਖੇਡ-ਜਗਤ/Sports News

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਮੈਚ ਅੱਜ

ind vs nz 3rd t20: ਨਿਊਜ਼ੀਲੈਂਡ ਖਿਲਾਫ਼ ਪਹਿਲੇ ਦੋ ਮੈਚਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਟੀਮ ਇੰਡੀਆ ਬੁੱਧਵਾਰ ਨੂੰ ਤੀਜਾ ਟੀ -20 ਮੈਚ ਜਿੱਤ ਕੇ ਇਤਿਹਾਸ ਰਚਣ ਜਾ ਰਹੀ ਹੈ। ਭਾਰਤੀ ਟੀਮ ਨਿਊਜ਼ੀਲੈਂਡ ਦੀ ਧਰਤੀ ‘ਤੇ ਪਹਿਲੀ ਵਾਰ ਕਿਵੀਜ਼ ਖਿਲਾਫ ਕੋਈ ਟੀ -20 ਕੌਮਾਂਤਰੀ ਸੀਰੀਜ਼ ਜਿੱਤਣ ਦੇ ਕਰੀਬ ਹੈ। 5 ਮੈਚਾਂ ਦੀ ਟੀ -20 ਸੀਰੀਜ਼ ਦੇ ਪਹਿਲੇ ਦੋ ਮੈਚ ਆਕਲੈਂਡ ਵਿੱਚ ਖੇਡੇ ਗਏ ਸਨ, ਜਿਨ੍ਹਾਂ ਵਿੱਚ ਭਾਰਤ ਨੇ ਜਿੱਤ ਹਾਸਲ ਕੀਤੀ ਸੀ। ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਮੈਚ ਅੱਜ ਹੈਮਿਲਟਨ ਦੇ ਸੇਡਨ ਪਾਰਕ ਮੈਦਾਨ ਵਿੱਚ ਖੇਡਿਆ ਜਾਵੇਗਾ।

ਭਾਰਤ ਦੀ ਜਿੱਤ ਵਿੱਚ ਹੁਣ ਤੱਕ ਦੋ ਖਿਡਾਰੀਆਂ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਹੈ, ਕੇ.ਐਲ ਰਾਹੁਲ ਨੇ ਦੋਵਾਂ ਮੈਚਾਂ ਵਿੱਚ ਅਰਧ ਸੈਂਕੜੇ ਲਗਾਏ ਹਨ, ਜਦਕਿ ਸ਼੍ਰੇਅਸ ਅਈਅਰ ਇਸ ਲੜੀ ਵਿੱਚ ਇੱਕ ਨਵੇਂ ਅਵਤਾਰ ਵਿੱਚ ਦਿਖਾਈ ਦੇ ਰਹੇ ਹਨ। ਮੈਚ ਬੁੱਧਵਾਰ ਨੂੰ ਭਾਰਤੀ ਸਮੇਂ ਦੇ ਅਨੁਸਾਰ ਦੁਪਹਿਰ 12.20 ਵਜੇ ਸ਼ੁਰੂ ਹੋਵੇਗਾ। ਬੁੱਧਵਾਰ ਨੂੰ ਹੈਮਿਲਟਨ ਵਿੱਚ ਤਾਪਮਾਨ 17 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੈਚ ਦੇ ਦੌਰਾਨ ਬਾਰਿਸ਼ ਵੀ ਹੋ ਸਕਦੀ ਹੈ। ਜੇਕਰ ਪਿੱਚ ਦੀ ਗੱਲ ਕਰੀਏ ਤਾ ਪਿੱਚ ਬੱਲੇਬਾਜ਼ੀ ਲਈ ਮੱਦਦਗਾਰ ਸਾਬਿਤ ਹੋ ਸਕਦੀ ਹੈ।

ਭਾਰਤ ਅਤੇ ਨਿਊਜ਼ੀਲੈਂਡ ਵਿੱਚਕਾਰ ਹੁਣ ਤੱਕ 13 ਟੀ -20 ਮੈਚ ਹੋ ਚੁੱਕੇ ਹਨ। ਟੀਮ ਇੰਡੀਆ ਨੇ 5 ਮੈਚ ਜਿੱਤੇ ਹਨ, ਜਦਕਿ 8 ਮੈਚਾਂ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨਿਊਜ਼ੀਲੈਂਡ ਵਿੱਚ ਟੀਮ ਇੰਡੀਆ ਨੇ ਹੁਣ ਤੱਕ 7 ਟੀ -20 ਮੈਚ ਖੇਡੇ ਹਨ, ਪਰ ਜਿੱਤ ਸਿਰਫ 3 ਮੈਚਾਂ ਵਿੱਚ ਮਲੀ ਹੈ।

Related posts

ਮਸ਼ਹੂਰ ਐਕਟਰ ਸਤੀਸ਼ ਕੌਸ਼ਿਕ ਦਾ ਦੇਹਾਂਤ, ਸੋਸ਼ਲ ਮੀਡੀਆ ‘ਤੇ ਅਨੁਪਮ ਖੇਰ ਨੇ ਦਿੱਤੀ ਜਾਣਕਾਰੀ

On Punjab

Big Green Egg Open 2022 : ਭਾਰਤੀ ਮਹਿਲਾ ਗੋਲਫਰ ਵਾਣੀ ਕਪੂਰ ਰਹੀ ਤੀਜੇ ਸਥਾਨ ‘ਤੇ

On Punjab

ਦੂਜੇ ਟੀ-20 ਮੁਕਾਬਲੇ ‘ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ

On Punjab