ਭਾਰਤ ਨਾਲ ਕਪਾਹ ਤੇ ਖੰਡ ਦੇ ਦਰਾਮਦ ਪ੍ਰਸਤਾਵ ਨੂੰ ਪਾਕਿਸਤਾਨ ਦੁਆਰਾ ਨਕਾਰੇ ਜਾਣ ‘ਤੇ ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਸ ਤਰ੍ਹਾਂ ਦੇ ਬਿਆਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਵਿਸ਼ੇਸ਼ ਰੂਪ ਨਾਲ ਇਸ ‘ਤੇ ਕਿਸੇ ਤਰ੍ਹਾਂ ਦੀ ਪ੍ਰਤੀਕਿਰਿਆ ਨਹੀਂ ਚਾਹਾਂਗਾ। ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਭਾਰਤ ਤੇ ਪਾਕਿਸਤਾਨ ‘ਚ ਸਿੱਧੀ ਵਾਰਤਾ ਨੂੰ ਸਮਰਥਨ ਦੇਣਾ ਜਾਰੀ ਰੱਖਾਂਗੇ।
ਦਰਅਸਲ ਹਾਲ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਪੈਨਲ ਦੇ ਦਰਾਮਦ ਨੂੰ ਲੈ ਕੇ ਫੈਸਲੇ ਨੂੰ ਬਦਲਣ ‘ਤੇ ਮੋਹਰ ਲੱਗੀ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਇਨਾਕਮਿਕ ਕੁਆਰਡੀਨੇਸ਼ਨ ਕਮੇਟੀ ਨੇ ਭਾਰਤ ਤੋਂ ਖੰਡ ਤੇ ਕਪਾਹ ਦੀ ਦਰਾਮਦ ਨੂੰ ਮਨਜ਼ੂਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਨ੍ਹਾਂ ਦੀ ਉਤਪਾਦਾਂ ਦੀ ਮਹਿੰਗਾਈ ਵਧ ਗਈ ਹੈ। ਅਜਿਹੇ ‘ਚ ਮਹਿੰਗਾਈ ਨਾਲ ਨਜਿੱਠਣ ਲਈ ਭਾਰਤ ਨਾਲ ਦਰਾਮਦ ਫਿਰ ਸ਼ੁਰੂ ਕਰਨ ਦਾ ਫੈਸਲਾ ਲਿਆ ਸੀ ਜਿਸ ਨੂੰ ਇਮਰਾਨ ਸਰਕਾਰ ਨੇ ਬਦਲ ਦਿੱਤਾ ਸੀ।