47.37 F
New York, US
November 21, 2024
PreetNama
ਰਾਜਨੀਤੀ/Politics

ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਗਿਲਗਿਤ-ਬਾਲਿਟਸਤਾਨ ਵੀ ਸਾਡਾ, ਜਲਦ ਹੀ ਕਰੋ ਖਾਲੀ

India Lodges Protest Islamabad: ਨਵੀਂ ਦਿੱਲੀ: ਇੱਕ ਪਾਸੇ ਜਿੱਥੇ ਪੂਰੀ ਦੁਨੀਆ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਲੱਗੀ ਹੋਈ ਹੈ ਤਾਂ ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ । ਹਾਲਾਂਕਿ, ਭਾਰਤ ਨੇ ਵੀ ਹੁਣ ਉਸਨੂੰ ਉਸਦੀ ਭਾਸ਼ਾ ਵਿੱਚ ਜਵਾਬ ਦੇਣ ਦਾ ਮਨ ਬਣਾਇਆ ਹੈ । ਗਿਲਗਿਤ-ਬਾਲਿਟਸਤਾਨ ‘ਤੇ ਪਾਕਿਸਤਾਨ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਭਾਰਤ ਨੇ ਸਖਤ ਵਿਰੋਧ ਜਤਾਇਆ ਹੈ । ਭਾਰਤ ਨੇ ਪਾਕਿਸਤਾਨ ਦੇ ਸੀਨੀਅਰ ਡਿਪਲੋਮੈਟ ਨੂੰ ਬੁਲਾਇਆ ਅਤੇ ਇਸ ਮੁੱਦੇ ‘ਤੇ ਸਖਤ ਬਿਆਨ ਜਾਰੀ ਕੀਤਾ ।

ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਖੇਤਰ, ਜਿਸ ਵਿੱਚ ਗਿਲਗਿਤ-ਬਾਲਿਟਸਤਾਨ ਵੀ ਸ਼ਾਮਿਲ ਹੈ, ਭਾਰਤ ਦਾ ਅੰਦਰੂਨੀ ਹਿੱਸਾ ਹੈ । ਭਾਰਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਸਾਲ 1994 ਵਿੱਚ ਸੰਸਦ ਵਿੱਚ ਪਾਸ ਕੀਤੇ ਗਏ ਪ੍ਰਸਤਾਵ ਵਿੱਚ ਇਸ ਮੁੱਦੇ ‘ਤੇ ਭਾਰਤ ਦੀ ਸਥਿਤੀ ਵੇਖੀ ਗਈ ਸੀ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ । ਪਾਕਿਸਤਾਨ ਜਾਂ ਇਸਦੀ ਨਿਆਂਪਾਲਿਕਾ ਨੂੰ ਇਸ ਨੂੰ ਗੈਰ-ਕਾਨੂੰਨੀ ਅਤੇ ਜਬਰੀ ਕਬਜ਼ਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ । ਭਾਰਤ ਜੰਮੂ-ਕਸ਼ਮੀਰ ਵਿੱਚ ਪੀਓਕੇ ਵਿੱਚ ਤਬਦੀਲੀਆਂ ਲਿਆਉਣ ਵਰਗੀ ਕਾਰਵਾਈ ਨੂੰ ਪੂਰੀ ਤਰ੍ਹਾਂ ਨਕਾਰਦਾ ਹੈ । ਪਾਕਿਸਤਾਨ ਸੁਪਰੀਮ ਕੋਰਟ ਨੇ ਗਿਲਗਿਤ-ਬਲੋਚਿਸਤਾਨ ਵਿੱਚ ਚੋਣਾਂ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਸੀ ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਸੰਸਦ ਤੋਂ 1994 ਵਿੱਚ ਪਾਸ ਕੀਤੇ ਇੱਕ ਮਤੇ ਵਿੱਚ ਜੰਮੂ-ਕਸ਼ਮੀਰ ਦੀ ਸਥਿਤੀ ਨੂੰ ਸਾਫ ਕਰ ਦਿੱਤਾ ਸੀ । ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਕਾਰਵਾਈ ਨਾਲ ਪਾਕਿਸਤਾਨ ਉੱਥੇ ਪੀਓਕੇ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸੱਚਾਈ ਨੂੰ ਲੁਕਾ ਨਹੀਂ ਸਕਦਾ । ਭਾਰਤ ਨੇ ਕਿਹਾ ਕਿ ਪਾਕਿਸਤਾਨ ਨੂੰ ਉਹ ਸਾਰੇ ਖੇਤਰ ਤੁਰੰਤ ਖਾਲੀ ਕਰਨੇ ਚਾਹੀਦੇ ਹਨ, ਜਿਸ ‘ਤੇ ਉਸ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ ।

Related posts

NEET Scam: ਐੱਨਈਬੀ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ’ਚ ਮੰਗਿਆ ਜਵਾਬ, ਅਗਲੀ ਸੁਣਵਾਈ 27 ਨੂੰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਬੋਰਡ ਆਫ ਐਜੂਕੇਸ਼ਨ (ਐੱਨਈਬੀ) ਨੂੰ ਸਵਾਲ ਕੀਤਾ ਕਿ ਅੰਤਿਮ ਸਮੇਂ ’ਚ ਨੀਟ-ਪੀਜੀ 2024 ਦਾ ਪੈਟਰਨ ਕਿਉਂ ਬਦਲਿਆ ਗਿਆ। ਇਸ ਨਾਲ ਵਿਦਿਆਰਥੀਆਂ ’ਚ ਨਿਰਾਸ਼ਾ ਹੋ ਸਕਦੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ 27ਸਤੰਬਰ ਨੂੰ ਸੂਚੀਬੱਧ ਕਰਦੇ ਹੋਏ ਬੋਰਡ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ।

On Punjab

ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਨੇ ਕੀਤੀ ਲਖਬੀਰ ਸਿੰਘ ਹੱਤਿਆਕਾਂਡ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

On Punjab

ਸਿੱਖ ਸਰਕਟ ਨਾਲ ਜੋੜੇ ਜਾਣਗੇ ਬਿਹਾਰ ਦੇ ਸਾਰੇ ਗੁਰਦੁਆਰੇ, ਗੁਰੂ ਕਾ ਬਾਗ਼ ਦਾ ਕਰਵਾਇਆ ਜਾਵੇਗਾ ਸੁੰਦਰੀਕਰਨ; ਸਖ਼ਤ ਸੁਰੱਖਿਆ ਦਰਮਿਆਨ ਪਟਨਾ ਸਾਹਿਬ ਦਾ ਬਜਟ ਪਾਸ

On Punjab