ਵਾਸ਼ਿੰਗਟਨ: ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ (America) ਹੁਣ ਭਾਰਤ (India) ਦੇ ਰਾਹ ‘ਤੇ ਚੱਲਦਾ ਨਜ਼ਰ ਆ ਰਿਹਾ ਹੈ। ਹਾਲ ਹੀ ਵਿੱਚ ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ (Mike Pompeo) ਨੇ ਚੀਨੀ ਐਪ ਟਿਕਟੌਕ (Chinese App Tiktok) ‘ਤੇ ਪਾਬੰਦੀ ਲਾਉਣ ਦੇ ਭਾਰਤ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਹੁਣ ਸੰਯੁਕਤ ਰਾਜ ਅਮਰੀਕਾ ਦੇ ਸਾਰੇ ਚੀਨੀ ਐਪਸ ‘ਤੇ ਪਾਬੰਦੀ ਲਾ ਸਕਦਾ ਹੈ, ਜਿਸ ਵਿੱਚ ਟਿਕਟੌਕ ਵੀ ਸ਼ਾਮਲ ਹੈ।
ਪੋਂਪੀਓ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨਿਸ਼ਚਤ ਤੌਰ ‘ਤੇ ਟਿਕਟੌਕ ਸਮੇਤ ‘ਚੀਨੀ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਲਾਉਣ’ ਬਾਰੇ ਵਿਚਾਰ ਕਰ ਰਿਹਾ ਹੈ। ਪੋਂਪੀਓ ਨੇ ਇੱਕ ਇੰਟਰਵਿਊ ਦੌਰਾਨ ਇਹ ਸਭ ਕਿਹਾ। 59 ਚੀਨੀ ਐਪਸ ਨੂੰ ਬੰਦ ਕਰਨ ਦੇ ਫੈਸਲੇ ‘ਤੇ ਸੰਯੁਕਤ ਰਾਜ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ, “ਇਹ ਕਦਮ ਰਾਸ਼ਟਰੀ ਸੁਰੱਖਿਆ ਤੇ ਅਖੰਡਤਾ ਨੂੰ ਵਧਾਉਣਗੇ। ਭਾਰਤ ਦੀ ਕਲੀਨ ਐਪ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਤੇ ਰਾਸ਼ਟਰੀ ਸੁਰੱਖਿਆ ਨੂੰ ਉਤਸ਼ਾਹਤ ਕਰੇਗੀ।”
ਭਾਰਤ ‘ਚ ਚੀਨੀ ਐਪਸ ‘ਤੇ ਪਾਬੰਦੀ ਲੱਗਣ ਤੋਂ ਬਾਅਦ ਤੋਂ ਅਮਰੀਕਾ ਵਿੱਚ ਵੀ ਅਜਿਹਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਮਰੀਕਾ ਦੇ ਕੁਝ ਸੰਸਦ ਮੈਂਬਰ ਇਸ ਦਾ ਸਮਰਥਨ ਕਰ ਰਹੇ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਅਮਰੀਕੀ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਰਿਪਬਲੀਕਨ ਰੀਪਬਲੀਕਨ ਦੇ ਸੰਸਦ ਮੈਂਬਰ ਰਿਕ ਕ੍ਰੋਫੋਰਡ ਨੇ ਕਿਹਾ, “ਟਿਕਟੌਕ ਨੂੰ ਲਾਜ਼ਮੀ ਤੌਰ ‘ਤੇ ਪਹਿਲਾਂ ਜਾਣਾ ਚਾਹੀਦਾ ਹੈ ਤੇ ਇਸ ‘ਤੇ ਪਾਬੰਦੀ ਲਾਉਣੀ ਚਾਹੀਦੀ ਹੈ।”