ਨਵੀਂ ਦਿੱਲੀ-ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ ਸਮੇਂ (IST) ਅਨੁਸਾਰ ਸਵੇਰੇ 3:59 ਵਜੇ ਆਇਆ ਇਹ ਭੂਚਾਲ ਧਰਤੀ ਦੀ ਸਤ੍ਵਾ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ’ਤੇ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਜਾਂ ਮਹੱਤਵਪੂਰਨ ਢਾਂਚਾਗਤ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹਾਲਾਂਕਿ ਸਥਾਨਕ ਅਧਿਕਾਰੀ ਅਲਰਟ ’ਤੇ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਭੂਚਾਲ ਦੇ ਵੇਰਵੇ ਸਾਂਝੇ ਕੀਤੇ।