ਚੰਡੀਗੜ੍ਹ- ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੈਂਟਰਲ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਈਡੀ ਦੇ ਛਾਪੇ ਗੈਰਕਾਨੂੰਨੀ ਹਨ ਜਦੋਂਕਿ ਕੋਰਟ ਪਹਿਲਾਂ ਹੀ ਬਘੇਲ ਪਰਿਵਾਰ ਨੂੰ ਕਲੀਨ ਚਿਟ ਦੇ ਚੁੱਕੀ ਹੈ।
previous post
next post