PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧ

ਚੰਡੀਗੜ੍ਹ- ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੈਂਟਰਲ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਈਡੀ ਦੇ ਛਾਪੇ ਗੈਰਕਾਨੂੰਨੀ ਹਨ ਜਦੋਂਕਿ ਕੋਰਟ ਪਹਿਲਾਂ ਹੀ ਬਘੇਲ ਪਰਿਵਾਰ ਨੂੰ ਕਲੀਨ ਚਿਟ ਦੇ ਚੁੱਕੀ ਹੈ।

Related posts

ਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਤੋਂ ਇਨਕਾਰ

On Punjab

Salman Khan Death Threat : ‘ਸਲਮਾਨ ਖ਼ਾਨ ਨੂੰ ਬਚਾਉਣਾ ਹੈ ਤਾਂ…’ ਅਦਾਕਾਰ ਨੂੰ ਫਿਰ ਮਿਲੀ ਧਮਕੀ, ਮੰਗੀ 2 ਕਰੋੜ ਦੀ ਫਿਰੌਤੀ ਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਮੈਸੇਜ ਭੇਜਿਆ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ‘ਤੇ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਧਮਕੀ ਕਿਸ ਨੇ ਦਿੱਤੀ ਹੈ।

On Punjab

ਮਕਬੂਜ਼ਾ ਕਸ਼ਮੀਰ ਤੋਂ ਬਿਨਾਂ ਜੰਮੂ ਕਸ਼ਮੀਰ ਅਧੂਰਾ: ਰਾਜਨਾਥ

On Punjab