ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ (Vijay Singla) ਦੀ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਹੈ। ਸਿੰਗਲਾ ਉੱਪਰ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੇ ਆਪਣਾ ਗੁਨਾਹ ਕਬੂਲਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੈ। ਸਿੰਗਲ ਖਿਲਾਫ਼ ਅਧਿਕਾਰਤ ਕੰਟ੍ਰੈਕਟਸ ‘ਚ ਇਕ ਫ਼ੀਸਦ ਕਮਿਸ਼ਨ ਮੰਗਣ ਦੀ ਸ਼ਿਕਾਇਤ ਆਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਖਿਲਾਫ਼ ਪੁਖ਼ਤਾ ਸਬੂਤ ਵੀ ਹਨ।