56.55 F
New York, US
April 18, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਮੁੜ ਸ਼ੁਰੂ ਕਰਨ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

ਕਰਨਾਟਕ ਹਾਈ ਕੋਰਟ ਨੇ 5 ਜਨਵਰੀ, 2021 ਨੂੰ ਸ਼ਿਕਾਇਤਕਰਤਾ ਏ ਆਲਮ ਪਾਸ਼ਾ ਦੀ ਪਟੀਸ਼ਨ ਨੂੰ ਮਨਜ਼ੂਰ ਕੀਤਾ ਸੀ। ਪਾਸ਼ਾ ਨੇ ਯੇਦੀਯੁਰੱਪਾ ਅਤੇ ਸਾਬਕਾ ਉਦਯੋਗ ਮੰਤਰੀ ਮੁਰੁਗੇਸ਼ ਆਰ ਨਿਰਾਨੀ ਅਤੇ ਕਰਨਾਟਕ ਉਦਯੋਗ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਸ਼ਿਵਾਸਵਾਮੀ ਕੇ.ਐਸ ਖਿਲਾਫ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਦਾ ਦੋਸ਼ ਲਗਾਇਆ ਸੀ। ਸਰਵਉਚ ਅਦਾਲਤ ਦੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਚਾਰ ਅਪਰੈਲ ਨੂੰ ਸੁਣਵਾਈ ਮੁਕੰਮਲ ਕੀਤੀ ਤੇ ਇਸ ਤੋਂ ਬਾਅਦ ਇਸ ’ਤੇ ਫੈਸਲਾ ਰਾਖਵਾਂ ਰੱਖ ਲਿਆ।

Related posts

ਕਸ਼ਮੀਰ ਮੁੱਦੇ ‘ਤੇ ਸਾਊਦੀ ਬੁਲਾਵੇਗਾ OIC ਬੈਠਕ, ਵਿਗੜ ਸਕਦਾ ਹੈ ਭਾਰਤ ਨਾਲ ਸੰਬੰਧ

On Punjab

ਛੇ ਸਾਲ ‘ਚ ਵੀ ਪੂਰਾ ਨਹੀਂ ਹੋਇਆ ਪੌਣੇ 3 ਕਿਲੋਮੀਟਰ ਰੇਲਵੇ ਟ੍ਰੈਕ

On Punjab

ਬੇਰੂਤ ਧਮਾਕੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਅਦਾਕਾਰ ਨੇ ਦੱਸਿਆ ਕਿਵੇਂ ਬਚਾਈ ਜਾਨ

On Punjab