ਨਵੀਂ ਦਿੱਲੀ:ਸੁਪਰੀਮ ਕੋਰਟ ਵੱਲੋਂ ਮਥੁਰਾ ’ਚ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਮਾਮਲੇ ’ਤੇ ਮਸਜਿਦ ਪ੍ਰਬੰਧਕੀ ਕਮੇਟੀ ਦੀ ਅਪੀਲ ਉਪਰ 15 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਅਲਾਹਾਬਾਦ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਨੇ ਪਿਛਲੇ ਸਾਲ ਪਹਿਲੀ ਅਗਸਤ ਨੂੰ ਸ਼ਾਹੀ ਮਸਜਿਦ ਈਦਗਾਹ ਟਰੱਸਟ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਮਾਮਲੇ ’ਤੇ 15 ਜਨਵਰੀ ਨੂੰ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ ਜਿਸ ਨੇ ਪਿਛਲੇ ਸਾਲ 9 ਦਸੰਬਰ ਨੂੰ ਅੰਤਿਮ ਫ਼ੈਸਲੇ ਲਈ ਸੁਣਵਾਈ ਸ਼ੁਰੂ ਕੀਤੀ ਸੀ।
previous post
next post