Mann ki baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯਾਨੀ ਕਿ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ ਗਿਆ । ਜਿਸ ਵਿੱਚ ਉਨ੍ਹਾਂ ਕਰਦਿਆਂ ਕਿਹਾ ਕਿ ਉਹ ਭਾਰਤ ਦੇ ਲੋਕਾਂ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਜੇ ਤੁਸੀਂ ਸਾਰੇ ਕੁਦਰਤ ਤੇ ਜੰਗਲਾਂ ਨੂੰ ਪਸੰਦ ਕਰਦੇ ਹੋ ਤਾਂ ਤੁਸੀਂ ਉੱਤਰ-ਪੂਰਬੀ ਸੂਬਿਆਂ ਵਿੱਚ ਜਾਓ, ਜਿਥੋਂ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਮਨ ਨਹੀਂ ਸੀ ਪਰ ਤੁਸੀਂ ਜਿੱਥੇ ਵੀ ਹੋਵੋਂ, ਉੱਥੇ ਹੀ ਜੀਅ-ਜਾਨ ਨਾਲ ਕੰਮ ਕਰੋ । ਪ੍ਰਧਾਨਮੰਤਰੀ ਮੋਦੀ ਨੇ ਆਪਣੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 59ਵੇਂ ਸੰਸਕਰਣ ਨੂੰ ਸੰਬੋਧਨ ਕੀਤਾ ।
ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਅਯੁੱਧਿਆ ਮਾਮਲੇ ’ਤੇ ਬੀਤੀ 9 ਨਵੰਬਰ ਨੂੰ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਤਾਂ 130 ਕਰੋੜ ਭਾਰਤੀਆਂ ਨੇ ਸਿੱਧ ਕਰ ਦਿੱਤਾ ਕਿ ਉਨ੍ਹਾਂ ਲਈ ਦੇਸ਼ ਤੋਂ ਵਧ ਕੇ ਕੁਝ ਨਹੀਂ ਹੈ । ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸ਼ਾਂਤੀ, ਏਕਤਾ ਤੇ ਸਦਭਾਵਨਾ ਦੀ ਕੀਮਤ ਸਰਬਉੱਚ ਹੈ ।
ਉਨ੍ਹਾਂ ਕਿਹਾ ਕਿ ਦੇਸ਼ ਦੇ ਹਥਿਆਰਬੰਦ ਬਲਾਂ ਦੇ ਵਿਲੱਖਣ ਹੌਸਲੇ, ਸੂਰਬੀਰਤਾ ਤੇ ਸਮਰਪਣ ਦੀ ਭਾਵਨਾ ਲਈ ਸਾਨੂੰ ਸਾਰਿਆਂ ਨੂੰ ਧੰਨਵਾਦੀ ਹੋਣਾ ਚਾਹੀਦਾ ਹੈ ਤੇ ਬਹਾਦਰ ਫ਼ੌਜੀ ਜਵਾਨਾਂ ਨੂੰ ਯਾਦ ਕਰਨਾ ਚਾਹੀਦਾ ਹੈ । ਇਸ ਤੋਂ ਇਲਾਵਾ ਪ੍ਰਧਾਨਮੰਤਰੀ ਮੋਦੀ ਨੇ ਦੱਸਿਆ ਕਿ ਉਹ ਬਚਪਨ ਵਿੱਚ ਆਪਣੇ ਪਿੰਡ ਦੇ ਸਕੂਲ ਵਿੱਚ NCC ਕੈਡੇਟ ਹੁੰਦੇ ਸਨ ਤੇ ਉਨ੍ਹਾਂ ਨੂੰ ਅਨੁਸ਼ਾਸਨ ਤੇ ਵਰਦੀ ਵੀ ਯਾਦ ਹੈ, ਜਿਸ ਕਾਰਨ ਵਿਸ਼ਵਾਸ ਦਾ ਪੱਧਰ ਵੀ ਵੱਧਦਾ ਹੈ ।
ਦੱਸ ਦੇਈਏ ਕਿ 27 ਅਕਤੂਬਰ ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਲੋਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਸਨ ਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਦੇ ਮਹੱਤਵ ਨੂੰ ਜਾਣਿਆ ਹੈ ਤੇ ਪੂਰੀ ਦੁਨੀਆ ਗੁਰੂ ਨਾਨਕ ਦੇਵ ਜੀ ਨੂੰ ਨਮਨ ਕਰਦੀ ਹੈ ।