ਅੰਮ੍ਰਿਤਸਰ: ਆਪਣੀ ਗਾਇਕੀ ਨਾਲ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰ ਚੁੱਕੀ ਪੰਜਾਬ ਦੀ ਮਸ਼ਹੂਰ ਗਾਇਕ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲਾਚੀ ਬਾਵਾ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸੀ।
ਪਿਛਲੇ ਇੱਲ ਸਾਲ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਬੁੱਧਵਾਰ ਨੂੰ ਉਨ੍ਹਾਂ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਅਧੀਨ ਦਮ ਤੋੜ ਦਿੱਤਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਫੈਲਦਿਆਂ ਦੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦਸ ਦਈਏ ਕਿ ਲਾਚੀ ਬਾਵਾ ਨੇ ਆਪਣੀ ਮਾਤਾ ਗੁਰਮੀਤ ਬਾਵਾ ਤੇ ਭੈਣ ਗਲੋਰੀ ਬਾਵਾ ਨਾਲ ਕਈ ਗੀਤ ਗਾਏ ਸਨ।