ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਜਾਣਕਾਰੀ ਇਹ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ (Babbu Maan) ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇੰਟੈਲੀਜੈਂਸ ਜ਼ਰੀਏ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਦਾ ਪ੍ਰਸ਼ੰਸਕ ਬਣ ਕੇ ਕੋਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਮੁਹਾਲੀ ਪੁਲਿਸ ਦੇ ਅਧਿਕਾਰੀ ਜਾਇਜ਼ਾ ਲੈਣ ਉਨ੍ਹਾਂ ਦੇ ਘਰ ਪੁੱਜੇ ਹਨ।