19.08 F
New York, US
December 22, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਕੇਸ ’ਚ ਜ਼ਮਾਨਤ ਮਿਲਣ ਮਗਰੋਂ ਅੱਜ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿਹਾੜ ਜੇਲ੍ਹ ’ਚ ਬੰਦ ਸੀ। ਸੂਤਰਾਂ ਨੇ ਦੱਸਿਆ ਕਿ ਵਿਭਵ ਕੁਮਾਰ ਨੂੰ ਦੁਪਹਿਰ 2 ਵਜੇ ਜੇਲ੍ਹ ਨੰਬਰ 5 ਤੋਂ ਰਿਹਾਅ ਕੀਤਾ ਗਿਆ। ਦੱਸਣਯੋਗ ਹੈ ਕਿ ਵਿਭਵ ਕੁਮਾਰ ਨੇ 13 ਮਈ ਨੂੰ ਕੇਜਰੀਵਾਲਦੀ ਅਧਿਕਾਰਤ ਰਿਹਾਇਸ਼ ’ਤੇ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀl

 

Related posts

ਡੋਨਾਲਡ ਟਰੰਪ ਵਾਈਟ ਹਾਊਸ ’ਚ ਪਾਕਿ PM ਇਮਰਾਨ ਖ਼ਾਨ ਦਾ ਕਰਨਗੇ ਸੁਆਗਤ

On Punjab

ਉੱਤਰ ਭਾਰਤ ‘ਚ ਲੁੜਕਿਆ ਪਾਰਾ, 48 ਘੰਟਿਆਂ ‘ਚ ਬਾਰਿਸ਼ ਦੇ ਆਸਾਰ !

On Punjab

ਮਿਸ਼ਨ ਸ਼ਤ-ਪ੍ਤੀਸ਼ਤ ਅਤੇ ਨਵੇਂ ਦਾਖਲਿਅਾਂ ਸਬੰਧੀ ਮੀਟਿੰਗ

Pritpal Kaur