35.06 F
New York, US
December 12, 2024
PreetNama
ਫਿਲਮ-ਸੰਸਾਰ/Filmy

ਮਿਆਰੀ ਗਾਇਕੀ ਲਈ ਹਰਭਜਨ ਮਾਨ ਦਾ ਪਾਰਲੀਮੈਂਟ ‘ਚ ਸਨਮਾਨ

ਚੰਡੀਗੜ੍ਹ: ਪੰਜਾਬੀ ਗਾਇਕ ਹਰਭਜਨ ਮਾਨ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ‘ਚ ਸਨਮਾਨਿਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਹਰਭਜਨ ਮਾਨ ਨੇ ਖ਼ੁਦ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ। ਮਾਨ ਨੂੰ ਇਹ ਸਨਮਾਨ ਪੰਜਾਬੀ ਸੱਭਿਆਚਾਰ, ਪੰਜਾਬੀ ਬੋਲੀ ਅਤੇ ਪੰਜਾਬੀ ਗਾਇਕੀ ‘ਚ ਪਾਏ ਯੋਗਦਾਨ ਕਰਕੇ ਦਿੱਤਾ ਗਿਆ। ਹਰਭਜਨ ਮਾਨ ਨੇ ਇਸ ਸਨਮਾਨ ਲਈ ਉਥੋਂ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤਾ ਹੈ।ਹਰਭਜਨ ਮਾਨ ਨੂੰ ਮਿਲੇ ਇਸ ਸਨਮਾਨ ਨੂੰ ਲੈ ਕੇ ਉਹਨਾਂ ਦੇ ਫੈਨਸ ਕਾਫੀ ਖੁਸ਼ ਹਨ।  ਮਾਨ ਦੇ ਪ੍ਰਸ਼ੰਸਕ ਉਨ੍ਹਾਂ ਵੱਲੋਂ ਪਾਈ ਪੋਸਟ ਨੂੰ ਲਗਾਤਾਰ ਸ਼ੇਅਰ ਅਤੇ ਲਾਈਕ ਕਰ ਰਹੇ ਹਨ। ਇਸ ਪੋਸਟ ‘ਤੇ ਉਹਨਾਂ ਨੂੰ ਵਧਾਈ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ।ਹਰਭਜਨ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਮਾਨ ਹਮੇਸ਼ਾ ਪੰਜਾਬੀ ਸੱਭਿਆਚਾਰ ਦੇ ਦਾਇਰੇ ਵਿੱਚ ਰਹਿ ਕੇ ਹੀ ਗਾਉਂਦੇ ਹਨ।  ਕੁਝ ਦਿਨ ਪਹਿਲਾਂ ਹੀ ਉਹਨਾਂ ਦਾ ਰਿਲੀਜ਼ ਹੋਇਆ ਗਾਣਾ ‘ਤੇਰੇ ਪਿੰਡ ਗਈ ਸਾਂ ਵੀਰਾ ਵੇ’ ਲੋਕਾਂ ਨੂੰ ਕਾਫੀ ਪਸੰਦ ਆਇਆ।

Related posts

ਵਿਧੂ ਵਿਨੋਦ ਚੋਪੜਾ ‘ਤੇ ਚੇਤਨ ਭਗਤ ਨੇ ਲਾਏ ਗੰਭੀਰ ਇਲਜ਼ਾਮ

On Punjab

Sonali Phogat Death: ਬੀਜੇਪੀ ਨੇਤਾ ਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਸਮਰਥਕਾਂ ‘ਚ ਸੋਗ ਦੀ ਲਹਿਰਸੋਨਾਲੀ ਫੋਗਾਟ ਇਸ ਵਾਰ ਫਿਰ ਤੋਂ ਆਦਮਪੁਰ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਕੁਲਦੀਪ ਬਿਸ਼ਨਈ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਇਸ ‘ਤੇ ਸੋਨਾਲੀ ਨੇ ਆਦਮਪੁਰ ਨੂੰ ਉਸ ਦੇ ਹੱਥੋਂ ਖਿਸਕਦਾ ਦੇਖਿਆ ਕਿਉਂਕਿ ਇਹ ਭਜਲਾਨ ਪਰਿਵਾਰ ਦਾ ਗੜ੍ਹ ਹੈ। ਇਸ ਕਾਰਨ ਉਸ ਨੇ ਕੁਲਦੀਪ ਬਿਸ਼ਨੋਈ ਦਾ ਵਿਰੋਧ ਕੀਤਾ। ਪਰ ਹਾਲ ਹੀ ਵਿੱਚ ਦੋਵਾਂ ਵਿੱਚ ਸੁਲ੍ਹਾ ਹੋ ਗਈ ਸੀ। ਸੋਨਾਲੀ ਟਵੀਟਸ ਅਤੇ ਪੋਸਟਾਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਸੀ

On Punjab

‘ਸਲਮਾਨ ਇਹਨਾਂ ਦੋ ਸਿਤਾਰਿਆਂ ਦਾ ਕਰੀਅਰ ਕਰ ਰਹੇ ਨੇ ਬਰਬਾਦ’ – KRK

On Punjab