42.13 F
New York, US
February 24, 2025
PreetNama
ਖਾਸ-ਖਬਰਾਂ/Important News

ਮਿਲ ਗਈ ਕੋਰੋਨਾ ਦੀ ਪਹਿਲੀ ਵੈਕਸੀਨ, ਰੂਸ ਦੇ ਰਾਸ਼ਟਰਪਤੀ ਦੀ ਧੀ ਨੂੰ ਲਾਇਆ ਗਿਆ ਟੀਕਾ

ਮਾਸਕੋ: ਰੂਸ ਨੇ ਕੋਰੋਨਾ ਵੈਕਸੀਨ ਦੀ ਦਿਸ਼ਾ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ ‘ਚ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਵਰਤੋਂ ਲਈ ਰਜਿਸਟਰ ਕੀਤੀ ਗਈ ਹੈ ਤੇ ਉਨ੍ਹਾਂ ਦੀ ਬੇਟੀ ਨੂੰ ਵੈਕਸੀਨ ਲਾਈ ਗਈ ਹੈ।

ਨਿਊਜ਼ ਏਜੰਸੀ ਏਪੀ ਅਨੁਸਾਰ ਮੰਗਲਵਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਪੁਤਿਨ ਨੇ ਕਿਹਾ ਕਿ ਟੈਸਟ ਦੌਰਾਨ ਵੈਕਸੀਨ ਠੀਕ ਸਾਬਤ ਹੋਈ ਹੈ। ਪੁਤਿਨ ਨੇ ਜ਼ੋਰ ਦੇ ਕੇ ਕਿਹਾ ਕਿ ਵੈਕਸੀਨ ਜ਼ਰੂਰੀ ਟੈਸਟਾਂ ‘ਚੋਂ ਲੰਘ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਸ ਦੀਆਂ ਦੋ ਧੀਆਂ ਵਿੱਚੋਂ ਇੱਕ ਨੂੰ ਵੈਕਸੀਨ ਦਾ ਟੀਕਾ ਲਵਾਇਆ ਗਿਆ ਹੈ ਤੇ ਉਹ ਠੀਕ ਮਹਿਸੂਸ ਕਰ ਰਹੀ ਹੈ। ਰੂਸ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਡੀਕਲ ਸਟਾਫ, ਅਧਿਆਪਕਾਂ ਤੇ ਹੋਰਾਂ ਨੂੰ ਪਹਿਲਾਂ ਟੀਕਾ ਲਾਇਆ ਜਾਵੇਗਾ।ਦੱਸ ਦਈਏ ਕਿ ਦੁਨੀਆ ਭਰ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ ਦੋ ਕਰੋੜ ਹੋ ਗਏ ਹਨ। ਲਾਗ ਦੇ ਕੁਲ ਦੋ ਤਿਹਾਈ ਕੇਸ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਵਿੱਚ ਹਨ। ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਘੱਟੋ ਘੱਟ 40 ਪ੍ਰਤੀਸ਼ਤ ਲੋਕਾਂ ਵਿੱਚ ਸੀਮਤ ਸਕ੍ਰੀਨਿੰਗ ਤੇ ਕੋਵਿਡ-19 ਦੇ ਕੋਈ ਲੱਛਣ ਨਾ ਹੋਣ ਕਾਰਨ ਅਸਲ ਅੰਕੜਾ ਇਸ ਤੋਂ ਵੀ ਜ਼ਿਆਦਾ ਹੋਣ ਦੀ ਸੰਭਾਵਨਾ ਹੈ।

Related posts

ਅਰਬ ਸਾਗਰ ’ਚ ਸਰਵੇਖਣ ਲਈ ਪੁੱਜੇ ਦੋ ਚੀਨੀ ਬੇੜੇ

On Punjab

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਕਿਹਾ ‘ਜਲਿਆਂ ਵਾਲਾ ਬਾਗ ਕਤਲੇਆਮ ਲਈ ਮੰਗਾਗੇ ਮੁਆਫੀ’

On Punjab

Rahul Gandhi ਨੇ Trump ਨੂੰ ਵਧਾਈ ਅਤੇ Harris ਨੂੰ ਹੌਂਸਲੇ ਦਾ ਭੇਜਿਆ ਪੱਤਰ

On Punjab