19.04 F
New York, US
January 22, 2025
PreetNama
ਫਿਲਮ-ਸੰਸਾਰ/Filmy

ਮੁੜ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਲਈ ਅੱਗੇ ਆਏ ਸਲਮਾਨ ਖਾਨ,ਕੀਤਾ ਇਹ ਕੰਮ (ਵੀਡੀਓ)

Salman Khan Help Peoples: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ । ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਉੱਥੇ ਹੀ ਫ਼ਿਲਮੀ ਸਿਤਾਰੇ ਵੀ ਇਨ੍ਹਾਂ ਮਜ਼ਦੂਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਸਿਤਾਰੇ ਇਨ੍ਹਾਂ ਦੀ ਮਦਦ ਕਰ ਚੁੱਕੇ ਹਨ। ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਵੀ ਆਪਣੇ ਵਲੋਂ ਹਰ ਸੰਭਵ ਮਦਦ ਕਰ ਰਹੇ ਹਨ। ਸਲਮਾਨ ਖਾਨ ਬਾਲੀਵੁੱਡ ਇੰਡਸਟਰੀ ਨਾਲ ਜੁੜੇ 25 ਹਜ਼ਾਰ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਕਰ ਰਹੇ ਹਨ। ਉਹ ਇਨ੍ਹਾਂ ਲੋਕਾਂ ਨੂੰ ਆਰਥਿਕ ਮਦਦ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਦੇ ਰਹੇ ਹਨ।

ਜਦੋ ਤੋਂ ਲੌਕ ਡਾਊਨ ਲੱਗਾ ਹੈ ਓਦੋਂ ਤੋਂ ਸਲਮਾਨ ਖਾਨ ਆਪਣੇ ਪਨਵੇਲ ਵਾਲੇ ਫਾਰਮ ਹਾਊਸ ਵਿਚ ਠਹਿਰੇ ਹਨ। ਉਨ੍ਹਾਂ ਨਾਲ ਉਨ੍ਹਾਂ ਦੀ ਖਾਸ ਦੋਸਤ ਜੈਕਲੀਨ ਫਰਨਾਡੀਜ਼ ਅਤੇ ਯੂਲੀਆ ਵੰਤੁਰ ਕਈ ਹੋਰ ਲੋਕ ਵੀ ਰੁਕੇ ਹਨ। ਇਸੇ ਦੌਰਾਨ ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿਚ ਉਹ ਆਪਣੇ ਦੋਸਤਾਂ ਅਤੇ ਹੋਰਨਾਂ ਲੋਕਾਂ ਨਾਲ ਮਿਲ ਕੇ ਮਜ਼ਦੂਰਾਂ ਲਈ ਟਰੈਕਟਰ ‘ਤੇ ਭੋਜਨ ਰੱਖਦੇ ਹੋਏ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਲਮਾਨ ਖਾਨ ਇਕ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਖਾਣਾ ਰੱਖਣ ਲਈ ਆਪਣੇ ਸਾਰੇ ਦੋਸਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਟੈਗ ਵੀ ਕੀਤਾ।ਤੁਹਾਨੂੰ ਦੱਸ ਦਈਏ ਕਿ ਪੈਸੇ ਟਰਾਂਸਫਰ ਕਰਨ ਦੇ ਨਾਲ-ਨਾਲ ਸਲਮਾਨ ਖਾਨ ਨੇ ਰਾਸ਼ਨ ਦੀਆਂ ਚੀਜ਼ਾਂ ਪਹੁੰਚਾਉਣ ਦੀ ਮਦਦ ਵੀ ਕੀਤੀ ਹੈ। ਬਾਲੀਵੁੱਡ ਦੇ ਅਜਿਹੇ ਕਈ ਸਿਤਾਰੇ ਨੇ ਜਿਨ੍ਹਾਂ ਨੇ ਕੋਰੋਨਾ ਦੇ ਚਲਦੇ ਫੰਡ ਦਾਨ ਕੀਤਾ ਹੈ। ਜਿਨ੍ਹਾਂ ਦੇ ਵਿੱਚ ਸਭ ਤੋਂ ਜ਼ਿਆਦਾ ਵੱਧ ਦਾਨ ਅਕਸ਼ੇ ਕੁਮਾਰ ਨੇ ਕੀਤਾ ਹੈ ਜੋ ਕਿ ਪੱਚੀ ਕਰੋੜ ਰੁਪਏ ਹੈ ਅਤੇ ਕਪਿਲ ਸ਼ਰਮਾ ਨੇ ਪੰਜਾਹ ਲੱਖ ਰੁਪਏ ਦਾਨ ਕੀਤੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਜਿਸ ਦੇ ਜ਼ਰੀਏ ਉਹ ਆਪਣੇ ਫੈਨਜ਼ ਨੂੰ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

Related posts

‘ਚਮਕੀਲਾ’ ਫਿਲਮ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਇੱਕ ਹੋਰ ਵੀਡੀਓ, ਸਟੇਜ ‘ਤੇ ਗਾਇਆ ਚਮਕੀਲੇ ਦਾ ਇਹ ਗਾਣਾ

On Punjab

ਅਮਿਤਾਭ ਬੱਚਨ ਨੂੰ ਅੱਜ ਦਾਦਾ ਸਾਹਿਬ ਫਾਲਕੇ ਐਵਾਰਡ

On Punjab

ਆਖਿਰ ਇਸ ਅਦਾਕਾਰਾ ਨੂੰ ਕਿਉਂ ਲੁਕਾਉਂਣਾ ਪਿਆ ਆਪਣਾ ਮੂੰਹ ?

On Punjab