66.38 F
New York, US
November 7, 2024
PreetNama
ਰਾਜਨੀਤੀ/Politics

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਸਪੁੱਤਰ ਮਰਹੂਮ ਉਜਾਗਰ ਸਿੰਘ ਸੇਖਵਾਂ ਜੋ ਕਿ ਬੀਤੇ ਦਿਨੀਂ ਆਪਣੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ । ਇਸ ਦੁਖਦਾਈ ਖ਼ਬਰ ਤੋਂ ਬਾਅਦ ਜਿੱਥੇ ਪੂਰੇ ਪੰਜਾਬ ਦੀ ਸਿਆਸਤ ਵਿਚ ਇਕ ਸ਼ੋਕ ਦੀ ਲਹਿਰ ਪਾਈ ਜਾ ਰਹੀ ਸੀ ਉੱਥੇ ਹੀ ਪੰਜਾਬ ਤੋਂ ਬਾਹਰ ਵੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਿਚ ਸੋਗ ਦੀ ਲਹਿਰ ਸੀ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਸੇਖਵਾਂ ਦੀ ਧਰਮਪਤਨੀ ਅਮਰਜੀਤ ਕੌਰ ਸੇਖਵਾਂ ਅਤੇ ਉਨ੍ਹਾਂ ਦੇ ਸਪੁੱਤਰ ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਤੇ ਉਨ੍ਹਾਂ ਦੇ ਦੂਸਰੇ ਸਪੁੱਤਰ ਮਨਰਾਜ ਸਿੰਘ ਸੇਖਵਾਂ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

ਕੇਜਰੀਵਾਲ ਨੇ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੀ ਹਲਕੇ ਚੋਂ ਤੇ ਪੰਜਾਬ ਚੋਂ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਥੇਦਾਰ ਸੇਵਾ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਪਿਆਰ ਨੂੰ ਕਦੇ ਵੀ ਨਹੀਂ ਭੁੱਲੇਗੀ ਅਤੇ ਉਨ੍ਹਾਂ ਨੂੰ ਹਮੇਸ਼ਾ ਆਮ ਆਦਮੀ ਪਾਰਟੀ ਵਿੱਚ ਯਾਦ ਰੱਖਿਆ ਜਾਵੇਗਾ ।ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਡੀ ਗਿਣਤੀ ਵਿੱਚ ਮੌਜੂਦ ਸੀ ।ਦੱਸਣਯੋਗ ਹੈ ਕਿ ਜਥੇ ਸੇਵਾ ਸਿੰਘ ਸੇਖਵਾਂ ਜੋ ਕਿ ਸ਼ੁਰੂ ਤੋਂ ਲੈ ਕੇ ਕਾਫ਼ੀ ਲੰਮੇ ਸਮੇਂ ਤਕ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਦੇ ਨਾਲ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਦੇ ਨਾਲ ਨਾਰਾਜ਼ ਹੋ ਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋ ਗਏ ਅਤੇ ਉਸ ਤੋਂ ਬਾਅਦ ਅਕਾਲੀ ਦਲ ਡੈਮੋਕ੍ਰੇਟਿਵ ਪਾਰਟੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਕੁਝ ਸਮਾਂ ਪਹਿਲਾਂ ਜਥੇਦਾਰ ਸੇਵਾ ਸਿੰਘ ਸੇਖਵਾਂ ਜੋ ਕਿ ਬੀਮਾਰ ਸਨ ਅਤੇ ਜਿਨ੍ਹਾਂ ਦਾ ਹਾਲ ਜਾਣਨ ਦੇ ਲਈ ਆਮ ਆਦਮੀ ਪਾਰਟੀ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦੇ ਨਾਲ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਪਹੁੰਚੇ ਅਤੇ ਉਸੇ ਦਿਨ ਹੀ 26 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਏ ਸਨ।ਅਤੇ ਬੀਤੇ ਦਿਨੀਂ ਉਹ ਆਪਣੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ।

Related posts

ਰਾਹੁਲ ਦੇ ਅਸਤੀਫ਼ੇ ਤੋਂ ਕੈਪਟਨ ਨਿਰਾਸ਼, ਕਹੀ ਇਹ ਵੱਡੀ ਗੱਲ

On Punjab

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ ‘ਤੇ ਭੜਕੀ ਧੀ ਸ਼ਰਮਿਸ਼ਠਾ

On Punjab

ਮੰਤਰੀਆਂ ਨਾਲ ਮੀਟਿੰਗ ‘ਚ ਮੋਦੀ ਨੇ ਕੀਤੇ ਵੱਡੇ ਦਾਅਵੇ

On Punjab