ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਦੇਰ ਰਾਤ ਦਿੱਲੀ ਪੁਲਿਸ ਨੂੰ ਫ਼ੋਨ ਆਇਆ। ਦਿੱਲੀ ਪੁਲਿਸ ਮੁਤਾਬਕ 38 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਵਿਅਕਤੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੂੰ ਕਥਿਤ ਤੌਰ ‘ਤੇ 12.05 ਵਜੇ ਦੇ ਕਰੀਬ ਧਮਕੀ ਬਾਰੇ ਫ਼ੋਨ ਆਇਆ। ਪੁਲਿਸ ਨੇ ਕਿਹਾ ਕਿ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਹ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ।