72.05 F
New York, US
May 12, 2025
PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।     

Related posts

ਧਨਤੇਰਸ ਦੇ ਦਿਨ ਊਧਮਪੁਰ ‘ਚ ਦਰਦਨਾਕ ਹਾਦਸਾ, ਮੈਡੀਕਲ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ; 30 ਲੋਕ ਜ਼ਖਮੀ ਜਾਣਕਾਰੀ ਮੁਤਾਬਕ ਜ਼ਖਮੀਆਂ ‘ਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਭੇਜਿਆ ਜਾ ਰਿਹਾ ਹੈ। ਊਧਮਪੁਰ ਦੀ ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।

On Punjab

Bloody History of Pakistan: ਇਮਰਾਨ ਖਾਨ ਤੋਂ ਪਹਿਲਾਂ ਪਾਕਿਸਤਾਨ ‘ਚ ਮਾਰੀਆਂ ਗਈਆਂ ਸਨ ਇਨ੍ਹਾਂ ਦਿੱਗਜ ਨੇਤਾਵਾਂ ਨੂੰ ਗੋਲ਼ੀਆਂ

On Punjab

ਦਿੱਲੀ-ਮੁੰਬਈ ਉਡਾਣ ਤੇ ਰੇਲ ਸੇਵਾਵਾਂ ਹੋਣਗੀਆਂ ਬੰਦ ? ਮਹਾਰਾਸ਼ਟਰ ਸਰਕਾਰ ਲੈ ਸਕਦੀ ਵੱਡਾ ਫੈਸਲਾ

On Punjab