47.61 F
New York, US
November 22, 2024
PreetNama
ਖਾਸ-ਖਬਰਾਂ/Important News

ਮੈਲਬਰਨ ‘ਚ ਹਾਕੀ ਕੱਪ 23 ਤੋਂ 25 ਸਤੰਬਰ ਤੱਕ, ਉਲੰਪੀਅਨ ਪਰਗਟ ਸਿੰਘ ਬਤੌਰ ਮੁੱਖ ਮਹਿਮਾਨ ਟੂਰਨਾਮੈਂਟ ‘ਚ ਕਰਨਗੇ ਸ਼ਿਰਕਤ

ਇੱਥੋਂ ਦੇ ਮੈਲਬੋਰਨ ਸਪੋਰਟਸ ਸੈਂਟਰ ਪਾਰਕਵਿਲੇ ਦੇ ਐਸਟਰੋਟਰਫ ਮੈਦਾਨ ਤੇ ਪਹਿਲਾ ਮੈਲਬੋਰਨ ਹਾਕੀ ਕੱਪ 23 ਤੋਂ 25 ਸਤੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਹਾੱਕੀ ਕੱਪ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 8 ਟੀਮਾਂ ਭਾਗ ਲੈਣਗੀਆਂ ਅਤੇ ਇਨ੍ਹਾਂ ਟੀਮਾਂ ਨੂੰ ਦੋ ਪੂਲਾਂ ਵਿੱਚ ਵੰਡਿਆ ਜਾਵੇਗਾ ਅਤੇ ਪੂਲਾਂ ਵਿੱਚ ਪਹਿਲੇ ਦੋ ਸਥਾਨਾਂ ਤੇ ਰਹਿਣ ਵਾਲੀਆਂ ਟੀਮਾਂ ਸੈਮੀਫਾਇਨਲ ਵਿੱਚ ਪ੍ਰਵੇਸ਼ ਕਰਨਗੀਆਂ। ਇਹ ਟੂਰਨਾਮੈਂਟ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐਫਆਈਐਚ) ਦੇ ਨਿਯਮਾਂ ਅਨੁਸਾਰ ਅਤੇ ਅੰਤਰਰਾਸ਼ਟਰੀ ਅੰਪਾਇਰਾਂ ਦੀ ਦੇਖ ਰੇਖ ਵਿੱਚ ਖੇਡਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਜੇਤੂ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਉਲੰਪੀਅਨ ਪਰਗਟ ਸਿੰਘ (ਸਾਬਕਾ ਸਿੱਖਿਆ ਅਤੇ ਖੇਡ ਮੰਤਰੀ ਪੰਜਾਬ ਅਤੇ ਮੌਜੂਦਾ ਵਿਧਾਇਕ ਜਲੰਧਰ ਕੈਂਟ) ਹੋਣਗੇ। ਉਨ੍ਹਾਂ ਤੋਂ ਇਲਾਵਾ ਭਾਰਤੀ ਹਾਕੀ ਨਾਲ ਜੁੜੀਆਂ ਅਹਿਮ ਸ਼ਖਸ਼ੀਅਤਾਂ ਵੀ ਇਸ ਟੂਰਨਾਮੈਂਟ ਦੀ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਮੈਲਬੋਰਨ ਹਾਕੀ ਕੱਪ ਦਾ ਲੋਗੋ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਟੂਰਨਾਮੈਂਟ ਦੇ ਸਾਰੇ ਮੈਚਾਂ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ।

Related posts

ਚੋਣਾਂ ਤੋਂ ਪਹਿਲਾਂ ਟਰੰਪ ਨੂੰ ਵੱਡਾ ਝਟਕਾ, ਰੈਲੀਆਂ ‘ਚ ਨਹੀਂ ਪਹੁੰਚ ਰਹੇ ਲੋਕ

On Punjab

ਲੇਬਨਾਨ ਦੀ ਰਾਜਧਾਨੀ ‘ਚ ਭਿਆਨਕ ਵਿਸਫੋਟ, 70 ਤੋਂ ਵੱਧ ਮੌਤਾਂ, ਹਜ਼ਾਰਾਂ ਲੋਕ ਜ਼ਖਮੀ

On Punjab

ਪਾਕਿਸਤਾਨ ਦੇ PM ਇਮਰਾਨ ਖਾਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

On Punjab