ਕਪੂਰਥਲਾ-ਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਰਾਤ ਨੂੰ ਰਾਮਗੜ੍ਹ ਪਿੰਡ ਨੇੜੇ ਵਾਪਰਿਆ ਜਦੋਂ ਤਿੰਨ ਦੋਸਤ, ਜਿਨ੍ਹਾਂ ਦੀ ਉਮਰ 20 ਸਾਲ ਹੈ, ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਹਾਦਸੇ ਵਿੱਚ ਪ੍ਰਭਦੀਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਦੋਸਤ ਜਲੰਧਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਨੌਜਵਾਨ ਭੁਲੱਥ ਦੇ ਪਿੰਡ ਮਹਿਮਦਪੁਰ ਦੇ ਰਹਿਣ ਵਾਲੇ ਸਨ।
previous post