13.57 F
New York, US
December 23, 2024
PreetNama
ਖਬਰਾਂ/News

ਮੋਦੀ ਤੇ ਟਰੰਪ ਦਾ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਕਿਸਾਨਾਂ ਨੇ ਫੂਕਿਆ ਪੁਤਲਾ

ਅੱਜ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਪਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੀ ਅਗਵਾਈ ਵਿੱਚ ਇੱਕਠੇ ਹੋਏ ਕਿਸਾਨਾਂ ਨੇ ਡੀ ਸੀ ਦਫਤਰ ਫਿਰੋਜ਼ਪੁਰ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਨ ਸਾਮਰਾਜ ਦੇ ਨੁਮਾਇੰਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ । ਇਕੱਠੇ ਹੋਏ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਟਰੰਪ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਮੀਤ ਸਿੰਘ ਮਹਿਮਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਨੇ ਕਿਹਾ ਕਿ ਭਾਰਤ ਦੇ ਲੋਕਾਂ ਦੇ ਟੈਕਸਾਂ ਨਾਲ ਇਕੱਠਾ ਹੋਇਆ ਪੈਸਾ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੂਰਖ ਬਣਾ ਕੇ ਜੋ ਵਪਾਰਕ ਸਮਝੌਤੇ ਕੀਤੇ ਜਾ ਰਹੇ ਹਨ ਇਹ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਵਿੱਚ ਸੁੱਟਣ ਜਾ ਰਹੀ ਹੈ ਜਿਸ ਵਿੱਚ ਭਾਰਤ ਦੇ ਕਿਸਾਨ ਦੂਜੇ ਦੇਸ਼ਾਂ ਦੇ ਕਿਸਾਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ । ਇਸ ਤਰ੍ਹਾਂ ਨਾਲ ਭਾਰਤ ਦੇ ਗਰੀਬ ਕਿਸਾਨਾਂ ਨੂੰ ਖੇਤੀ ਸੈਕਟਰ ਵਿੱਚੋਂ ਬਾਹਰ ਧੱਕ ਦਿੱਤਾ ਜਾਵੇਗਾ । ਇਨਕਲਾਬੀ ਲੋਕ ਮੋਰਚਾ ਪੰਜਾਬ ਦੇ ਸੂਬਾਈ ਆਗੂ ਪਰਮਜੀਤ ਸਿੰਘ ਜ਼ੀਰਾ ਨੇ ਕਿਹਾ ਕਿ ਇੱਕ ਪਾਸੇ ਭਾਰਤ ਭੁੱਖਮਰੀ ਗ਼ਰੀਬੀ ਅਤੇ ਹੋਰ ਅਲਾਮਤਾਂ ਨਾਲ ਜੂਝ ਰਿਹਾ ਹੈ ਜਿਸ ਵਾਸਤੇ ਸਰਕਾਰ ਕਹਿੰਦੀ ਹੈ ਕਿ ਸਾਡੇ ਕੋਲ ਖ਼ਰਚਣ ਲਈ ਪੈਸਾ ਨਹੀਂ ਹੈ ਪਰ ਅੱਜ ਉਸੇ ਹੀ ਸਰਕਾਰ ਵੱਲੋ ਅਮਰੀਕੀ ਸਾਮਰਾਜ ਦੇ ਨੁਮਾਇੰਦੇ ਨੂੰ ਖੁਸ਼ ਕਰਨ ਲਈ ਕਰੋੜਾਂ ਅਰਬਾਂ ਰੁਪਿਆ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕੀ ਲੋਕ ਵਿਰੋਧੀ ਕਾਨੂੰਨ ਦਾ ਸ਼ਾਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਲੋਕਾਂ ਉੱਪਰ ਕੇਂਦਰ ਸਰਕਾਰ ਅਤੇ ਆਰ ਅੈੱਸ ਅੈੱਸ ਦੇ ਗੁੰਡਿਆਂ ਵੱਲੋ ਕਾਤਲਾਨਾ ਹਮਲਾ ਕਰਨਾ ਅਤੇ ਮੁਸਲਮਾਨ ਭਾਈਚਾਰੇ ਦੇ ਘਰਾਂ ਤੇ ਦੁਕਾਨਾਂ ਨੂੰ ਸਾੜਨਾ ਬੇਹੱਦ ਚਿੰਤਾਜਨਕ ਹੈ । ਇੱਕਤਰ ਹੋਏ ਕਿਸਾਨਾਂ ਨੇ ਇਸਦੀ ਸਖ਼ਤ ਨਿਖੇਧੀ ਕੀਤੀ ।ਇਸ ਮੌਕੇ ਗੁਰਮੀਤ ਸਿੰਘ ਪੋਜੋਕੇ , ਗੁਰਚਰਨ ਸਿੰਘ ਮਲਸੀਆਂ, ਰਣਜੀਤ ਸਿੰਘ ਝੋਕ, ਨਿਰਮਲ ਸਿੰਘ ਰੱਜੀਵਾਲਾ, ਜਸਬੀਰ ਸਿੰਘ , ਪ੍ਰਕਾਸ਼ ਸਿੰਘ , ਜਰਮਲ ਸਿੰਘ ਮਹਿਮਾ ,ਕਰਨੈਲ ਸਿੰਘ , ਸੁਖਦੇਵ ਸਿੰਘ ਅਰਾਈੰਆਂ ਵਾਲਾ,ਕਾਬਲ ਸਿੰਘ , ਮਲਕੀਤ ਸਿੰਘ ਸੂਦਾਂ, ਕੁਲਦੀਪ ਸਿੰਘ ਖੱਚਰਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ ।

Related posts

ਲਖਵਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ

Pritpal Kaur

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀ

On Punjab

ਕਤਲ ਹੋਏ ਪੁੱਤ ਦਾ ਇਨਸਾਫ਼ ਲੈਣ ਲਈ ਦਰ ਦਰ ਭਟਕ ਰਹੇ ਨੇ ਮਾਪੇ

Pritpal Kaur