Gandhi Family Lose SPG Cover: ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਬਾਅਦ ਹੁਣ ਗਾਂਧੀ ਪਰਿਵਾਰ ਤੋਂ SPG ਸੁਰੱਖਿਆ ਵਾਪਸ ਲਈ ਜਾ ਰਹੀ ਹੈ । ਸੂਤਰਾਂ ਅਨੁਸਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ-ਨਾਲ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਿਆ SPG ਕਵਰ ਵਾਪਿਸ ਲੈ ਲਿਆ ਗਿਆ ਹੈ । ਜਿਸ ਤੋਂ ਬਾਅਦ ਹੁਣ ਕਾਂਗਰਸ ਦੇ ਇਨ੍ਹਾਂ ਤਿੰਨਾਂ ਨੇਤਾਵਾਂ ਨੂੰ Z+ ਸਕਿਓਰਿਟੀ ਦਿੱਤੀ ਜਾਵੇਗੀ । ਦੱਸਿਆ ਜਾਂ ਰਿਹਾ ਹੈ ਕਿ ਗ੍ਰਹਿ ਮੰਤਰੀ ਦੀ ਉੱਚ ਪੱਧਰੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ ।
ਦਰਅਸਲ, ਹੁਣ Z+ ਸੁਰੱਖਿਆ ਦੇ ਅਧੀਨ CRPF ਦੇ ਕਮਾਂਡੋਜ਼ ਗਾਂਧੀ ਪਰਿਵਾਰ ਦੀ ਸੁਰੱਖਿਆ ਕਰਨਗੇ । ਫਿਲਹਾਲ ਗਾਂਧੀ ਪਰਿਵਾਰ ਨੂੰ ਕੋਈ ਖਤਰਾ ਨਹੀਂ ਹੈ, ਜਿਸ ਕਾਰਨ Z+ ਸੁਰੱਖਿਆ ਉਨ੍ਹਾਂ ਲਈ ਠੀਕ ਹੋਵੇਗੀ । ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਸਮੇਂ-ਸਮੇਂ ਤੇ ਸੁਰੱਖਿਆ ਕਵਰ ਨੂੰ ਲੈ ਕੇ ਸਮੀਖਿਆ ਕਰਦਾ ਰਹਿੰਦਾ ਹੈ । ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਤੋਂ ਬਾਅਦ ਪੂਰੇ ਪਰਿਵਾਰ ਨੂੰ SPG ਸੁਰੱਖਿਆ ਕਵਰ ਦੇਣ ਦਾ ਫੈਸਲਾ ਲਿਆ ਗਿਆ ਸੀ ।
ਇਸ ਮਾਮਲੇ ਵਿੱਚ ਕਾਂਗਰਸ ਨੇਤਾ ਰਾਸ਼ਿਦ ਅਲਵੀ ਵੱਲੋਂ ਸਰਕਾਰ ‘ਤੇ ਨਿਸ਼ਾਨਾ ਸਾਧਿਆ ਗਿਆ ਹੈ । ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ SPG ਦੀ ਸੁਰੱਖਿਆ ਹਟਾ ਕੇ ਗਾਂਧੀ ਪਰਿਵਾਰ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ । ਅਲਵੀ ਨੇ ਕਿਹਾ ਸਰਕਾਰ ਦੇ ਇਸ ਫੈਸਲੇ ਨੂੰ ਮੰਦਭਾਗੀ ਦੱਸਿਆ ਹੈ ।