coronavirus modi government: ਕੋਰੋਨਾ ਵਾਇਰਸ ਦੇ ਸੰਕਟ ਦੇ ਵਿਚਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇੱਕ ਵੱਡਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਦੁਪਹਿਰ ਨੂੰ ਇੱਕ ਲੱਖ 70 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਜਿਸ ਰਾਹੀਂ ਆਮ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਅਗਲੇ ਤਿੰਨ ਮਹੀਨਿਆਂ ਲਈ ਦੇਸ਼ ਦੀਆਂ ਤਕਰੀਬਨ 20 ਕਰੋੜ ਔਰਤਾਂ ਦੇ ਖਾਤੇ ਵਿੱਚ 500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕਰੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਤਕਰੀਬਨ 20.5 ਕਰੋੜ ਔਰਤਾਂ ਜਿਨ੍ਹਾਂ ਦੇ ਪ੍ਰਧਾਨ ਮੰਤਰੀ ਜਨ ਧਨ ਖਾਤੇ ਹੇਠ ਬੈਂਕ ਖਾਤਾ ਹੈ, ਉਨ੍ਹਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ 500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਹ ਰਕਮ ਹਰ ਮਹੀਨੇ ਇਨ੍ਹਾਂ ਔਰਤਾਂ ਦੇ ਬੈਂਕ ਖਾਤੇ ਵਿੱਚ ਸਿੱਧੀ ਜਮ੍ਹਾ ਕੀਤੀ ਜਾਏਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਦੇਸ਼ ਦੇ 8 ਕਰੋੜ ਬੀਪੀਐਲ ਪਰਿਵਾਰਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫਤ ਸਿਲੰਡਰ ਮੁਹੱਈਆ ਕਰਵਾਏ ਜਾਣਗੇ। ਦੱਸ ਦੇਈਏ ਕਿ ਉਜਵਲਾ ਯੋਜਨਾ ਦੇ ਤਹਿਤ 8.5 ਕਰੋੜ ਔਰਤਾਂ ਦੇ ਨਾਮ ‘ਤੇ ਗੈਸ ਕੁਨੈਕਸ਼ਨ ਖੋਲ੍ਹੇ ਗਏ ਸਨ, ਹੁਣ ਉਨ੍ਹਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫਤ ਸਿਲੰਡਰ ਦਿੱਤੇ ਜਾਣਗੇ।
ਇਸ ਦੇ ਨਾਲ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਮਹਿਲਾ ਸਵੈ ਸਹਾਇਤਾ ਸਮੂਹ ਦੇ ਤਹਿਤ 7 ਕਰੋੜ ਪਰਿਵਾਰਾਂ ਨੂੰ ਦੀਨ ਦਿਆਲ ਰਾਸ਼ਟਰੀ ਪੇਂਡੂ ਰੋਜ਼ੀ ਰੋਟੀ ਸਕੀਮ ਤਹਿਤ ਲਾਭ ਪਹੁੰਚਾਇਆ ਗਿਆ ਹੈ, ਉਨ੍ਹਾਂ ਨੂੰ ਦੁੱਗਣਾ ਕਰਕੇ 20 ਲੱਖ ਰੁਪਏ ਕਰ ਦਿੱਤਾ ਜਾਵੇਗਾ।