ਪਟਿਆਲਾ- ਮੋਬਾਈਲ ਫੋਨ ਨੂੰ ਲੈ ਕੇ ਦੋਸਤਾਂ ਦਰਮਿਆਨ ਹੋਏ ਝਗੜੇ ਵਿਚ ਨੌਜਵਾਨ ਦੀ ਛੁਰਾ ਲੱਗਣ ਕਾਰਨ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।ਮਾਰੇ ਗਏ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਵਿਕਾਸ ਨਗਰ ਪਟਿਆਲਾ ਵਜੋਂ ਹੋਈ ਹੈ। ਉਹ ਪੰਜਾਬ ਪੁਲੀਸ ਦੇ ਸੇਵਾ ਮੁਕਤ ਥਾਣੇਦਾਰ ਦਾ ਪੁੱਤਰ ਸੀ। ਘਟਨਾ ਤੋਂ ਮਗਰੋਂ ਹਮਲਾਵਰ ਫਰਾਰ ਹੋ ਗਏ।ਬੱਸ ਅੱਡੇ ਵਿਚ ਪਈ ਲਾਸ਼ ਬਾਰੇ ਪਤਾ ਲੱਗਣ ’ਤੇ ਡੀਐਸਪੀ ਸਤਨਾਮ ਸਿੰਘ ਸੰਘਾ ਦੀ ਅਗਵਾਈ ਹੇਠ ਟੀਮ ਉਥੇ ਪੁੱਜੀ। ਪੁਲੀਸ ਪਾਰਟੀ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿਚ ਰਖਵਾ ਦਿੱਤੀ ਹੈ। ਪੁਲੀਸ ਵੱਲੋਂ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
previous post