ਪੰਚਾਇਤੀ ਚੋਣਾਂ ਸਮੇਂ ਕੁਝ ਲੋਕਾਂ ਦੇ ਵੱਲੋਂ ਬੈਲਟ ਬਾਕਸ ਨੂੰ ਅੱਗ ਲਗਾਉਣ ਤੋਂ ਬਾਅਦ ਤੇਜ਼ ਰਫਤਾਰ ਨਾਲ ਮਹਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਗੱਡੀ ਹੇਠਾਂ ਦੇ ਕੇ ਮਾਰ ਮੁਕਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਮਦੋਟ ਪੁਲਿਸ ਵੱਲੋਂ ਦਰਜਨ ਤੋਂ ਵੱਧ ਲੋਕਾਂ ਦੇ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਦਿੱਤਾ ਗਿਆ, ਪਰ ਹੁਣ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਜਿਸਦੇ ਸਬੰਧ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਡੀਸੀ ਦਫਤਰ ਮੂਹਰੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਰਨੈਲ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਮਾਮਲਾ ਤਾਂ ਦਰਜ ਕਰ ਲਿਆ ਗਿਆ ਹੈ, ਪਰ ਹੁਣ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਦਫਤਰ ਘੇਰਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਰਚੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਛੇਤੀ ਤੋਂ ਛੇਤੀ ਗ੍ਰਿਫ਼ਤਾਰੀ ਕੀਤੀ ਜਾਵੇ। ਚੇਤਾਵਨੀ ਭਰੇ ਲਹਿਜ਼ੇ ਵਿੱਚ ਸਮੂਹ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ, ਲਾਸ਼ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਧਰਨੇ ਵਾਲੇ ਸਥਾਨ ‘ਤੇ ਪਹੁੰਚੇ ਡੀਐਸਪੀ ਲਖਵੀਰ ਸਿੰਘ ਨੇ ਪਰਿਵਾਰਿਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ