PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

ਅਲੀਗੜ੍ਹ- ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਜਦੋਂ ਵਾਹਨ ਜ਼ਿਲ੍ਹੇ ਦੇ ਤਪਲ ਖੇਤਰ ਤੋਂ ਲੰਘ ਰਹੇ ਸਨ। ਇੱਕ ਜ਼ਖਮੀ ਯਾਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਿੱਜੀ ਤੌਰ ’ਤੇ ਸੰਚਾਲਿਤ ਬੱਸ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਪੂਰਬੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜਾ ਰਹੀ ਸੀ।

ਉਸ ਵਿਅਕਤੀ ਨੇ ਦੱਸਿਆ ਕਿ ਟੱਕਰ ਵਿੱਚ ਸ਼ਾਮਲ ਟਰੱਕ ਵਿੱਚ ਕੱਚ ਦੀਆਂ ਚੀਜ਼ਾਂ ਸਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ’ਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।ਅਲੀਗੜ੍ਹ ਪੁਲੀਸ ਨੇ ਐਕਸ ‘ਤੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਪੁਲੀਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ। ਪੰਜ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ l

Related posts

ਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

On Punjab

ਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

On Punjab

ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਤਿੱਖੇ ਸ਼ਬਦ, ‘ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਵਾਲੀ ਨੀਤੀ ਬਣਾਉਣ ‘ਚ ਅਸਫਲ ਰਿਹਾ ਯੂਐੱਨ’

On Punjab