ਲਾਹੌਰ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (PIA) ਦਾ ਯਾਤਰੀ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਹੈ। ਲਾਹੌਰ ਤੋਂ ਉੱਡਿਆ ਜਹਾਜ਼ ਕਰਾਚੀ ਹਵਾਈ ਅੱਡੇ ਨੇੜੇ ਕ੍ਰੈਸ਼ ਹੋ ਗਿਆ।
ਇਹ ਜਹਾਜ਼ ਲਾਹੌਰ ਤੋਂ ਕਰਾਚੀ ਜਾ ਰਿਹਾ ਸੀ। ਕੁਝ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ ਹੈ।
ਤਾਜ਼ਾ ਜਾਣਕਾਰੀ ਮੁਤਾਬਕ ਏਅਰਲਾਈਨ ਕਰੂ ਮੈਂਬਰਾਂ ਸਮੇਤ 107 ਲੋਕ ਇਸ ਜਹਾਜ਼ ‘ਚ ਸਵਾਰ ਸਨ। ਜਹਾਜ਼ ਦੇ ਰਿਹਾਇਸ਼ੀ ਇਲਾਕੇ ‘ਚ ਡਿੱਗਣ ਦੀ ਖਬਰ ਮਿਲੀ ਹੈ, ਜਿਸ ਨਾਲ ਭਰੀ ਨੁਕਸਾਨ ਹੋਇਆ ਹੈ।