ਚੰਡੀਗੜ੍ਹ-
ਕਜ਼ਾਕਿਸਤਾਨ: ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ: ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ ਅਕਤਾਊ ਸ਼ਹਿਰ ਦੇ ਨੇੜੇ ਬੁੱਧਵਾਰ ਨੂੰ 72 ਲੋਕਾਂ ਦੇ ਨਾਲ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਜਹਾਜ਼ ਹਾਦਸਾਗ੍ਰਸਤ ਹੋਣ ਮੌਕੇ ਦੀ ਵੀਡੀਓ:-ਅਜ਼ਰਬਾਈਜਾਨ ਏਅਰਲਾਈਨਜ਼ ਦਾ ਇਹ ਜਹਾਜ਼ ਰੂਸ (ਚੇਚਨੀਆ) ਦੇ ਬਾਕੂ ਤੋਂ ਗਰੋਜ਼ਨੀ ਜਾ ਰਿਹਾ ਸੀ ਪਰ ਗਰੋਜ਼ਨੀ ਵਿੱਚ ਧੁੰਦ ਕਾਰਨ ਇਸ ਦਾ ਰਾਹ ਬਦਲ ਦਿੱਤਾ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਖ਼ਬਰ ਏਜੰਸੀ ਰਾਈਟਰਜ਼ ਅਨੁਸਾਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਵਿਹ ਹੁਣ ਤੱਕ 25 ਵਿਅਕਤੀਆਂ ਨੂੰ ਬਚਾਇਆ ਗਿਆ ਹੈ ਅਤੇ 42 ਸਵਾਰੀਆਂ ਦੀ ਮੌਤ ਹੋ ਚੁੱਕੀ ਹੈ।
ਕਰੈਸ਼ ਹੋਣ ਤੋਂ ਪਹਿਲਾਂ ਜਹਾਜ਼ ਨੇ ਹਵਾਈ ਅੱਡੇ ‘ਤੇ ਕਈ ਚੱਕਰ ਲਗਾਏ। ਇਹ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਸੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।